PM ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੌਰਿਸ਼ਸ ‘ਚ ਸੁਪਰੀਮ ਕੋਰਟ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

TeamGlobalPunjab
1 Min Read

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਅੱਜ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਪਰਾਵਿੰਦ ਜਗਨਾਥ ਨਾਲ ਸਾਂਝੇ ਤੌਰ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਮੌਰੀਸ਼ਸ ‘ਚ ਸੁਪਰੀਮ ਕੋਰਟ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਹੈ। ਦੱਸ ਦਈਏ ਕਿ ਮੌਰੀਸ਼ਸ ‘ਚ ਸੁਪਰੀਮ ਕੋਰਟ ਦੀ ਨਵੀਂ ਇਮਾਰਤ ਭਾਰਤ ਦੇ ਸਹਿਯੋਗ ਨਾਲ ਬਣਾਈ ਗਈ ਹੈ। ਭਵਨ ਦੇ ਵਰਚੁਅਲ ਉਦਘਾਟਨ ਪ੍ਰੋਗਰਾਮ ਵਿੱਚ ਪੀਐਮ ਮੋਦੀ ਅਤੇ ਜਗਨਨਾਥ ਮੌਜੂਦ ਸਨ।

ਉਦਘਾਟਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਦੋਵੇਂ ਦੇਸ਼ਾਂ ਵਿਚਾਲੇ ਦੋਸਤੀ ਨੂੰ ਨਵੇਂ ਤਰੀਕੇ ਨਾਲ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪੋਰਟ ਲੂਈ ‘ਚ ਸੁਪਰੀਮ ਕੋਰਟ ਦੀ ਇਮਾਰਤ ਸਾਡੇ ਸਹਿਯੋਗ ਅਤੇ ਸਾਂਝੇ ਕਦਰਾਂ ਕੀਮਤਾਂ ਦਾ ਪ੍ਰਤੀਬਿੰਬ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, “ਮੈਂ ਕੋਵਿਡ -19 ਵਰਗੀ ਵਿਸ਼ਵਵਿਆਪੀ ਮਹਾਂਮਾਰੀ ਦੇ ਪ੍ਰਬੰਧਨ ਲਈ ਮੌਰਿਸ਼ਸ ਦੀ ਸਰਕਾਰ ਅਤੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੰਦਾ ਹਾਂ। ਪ੍ਰਧਾਨ ਮੰਤਰੀ ਨੇ ਕਿਹਾ, ਅਸੀਂ ਹਿੰਦ ਮਹਾਸਾਗਰ ਦੇ ਪਾਣੀਆਂ ਨੂੰ ਨਾ ਸਿਰਫ ਮੌਰਿਸ਼ਸ ਨਾਲ ਸਾਂਝਾ ਕਰਦੇ ਹਾਂ, ਬਲਕਿ ਸਭਿਆਚਾਰ ਅਤੇ ਭਾਸ਼ਾ ਦੀ ਸਾਂਝੀ ਵਿਰਾਸਤ ਵੀ ਰੱਖਦੇ ਹਾਂ।

ਇਸ ਦੇ ਨਾਲ ਹੀ ਮੌਰੀਸ਼ਸ ਦੇ ਪ੍ਰਧਾਨਮੰਤਰੀ ਪਰਾਵਿੰਦ ਜਗਨਨਾਥ ਨੇ ਹਿੰਦੀ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, ਮੋਦੀ ਜੀ, ਸਾਡੇ ਦੇਸ਼, ਸਾਡੇ ਲੋਕ ਤੁਹਾਡੇ ਸਮਰਥਨ ਲਈ ਧੰਨਵਾਦੀ ਹਨ।

Share this Article
Leave a comment