ਪੀਐਮ ਮੋਦੀ ਨੇ ਬੀਤੀ ਰਾਤ ਕਰੀਬ 1 ਵਜੇ ਬਨਾਰਸ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ

TeamGlobalPunjab
1 Min Read

ਵਾਰਾਣਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਰਾਣਸੀ ਦੌਰੇ ਦਾ ਅੱਜ (ਮੰਗਲਵਾਰ) ਦੂਜਾ ਦਿਨ ਹੈ। ਪੀਐਮ ਮੋਦੀ ਨੇ ਪ੍ਰੋਟੋਕੋਲ ਤੋਂ ਬਾਹਰ ਹੋ ਕੇ ਬੀਤੀ ਰਾਤ ਕਰੀਬ 1 ਵਜੇ ਬਨਾਰਸ ਰੇਲਵੇ ਸਟੇਸ਼ਨ ਦਾ ਨਿਰੀਖਣ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਗੌਦੋਲੀਆ ਚੌਕ ਵੀ ਗਏ। ਇਸ ਦੌਰਾਨ ਪੀਐਮ ਮੋਦੀ ਦੇ ਨਾਲ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੌਜੂਦ ਸਨ।

ਦੱਸ ਦਈਏ ਕਿ ਬੀਤੀ ਦੇਰ ਰਾਤ ਬਨਾਰਸ ਰੇਲਵੇ ਸਟੇਸ਼ਨ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਸ਼ੀ ਵਿਸ਼ਵਨਾਥ ਕੋਰੀਡੋਰ ਦਾ ਵੀ ਨਿਰੀਖਣ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਟਵਿਟਰ ‘ਤੇ ਬਨਾਰਸ ਰੇਲਵੇ ਸਟੇਸ਼ਨ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਰੇਲਵੇ ਸਟੇਸ਼ਨ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ- ਅਗਲਾ ਸਟਾਪ, ਬਨਾਰਸ ਸਟੇਸ਼ਨ। ਉਨ੍ਹਾਂ ਕਿਹਾ ਅਸੀਂ ਰੇਲ ਸੰਪਰਕ ਵਧਾਉਣ ਦੇ ਨਾਲ-ਨਾਲ ਸਾਫ਼, ਆਧੁਨਿਕ ਅਤੇ ਯਾਤਰੀ ਅਨੁਕੂਲ ਰੇਲਵੇ ਸਟੇਸ਼ਨਾਂ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਾਂ।

ਰੇਲਵੇ ਸਟੇਸ਼ਨ ਤੋਂ ਰਵਾਨਾ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਸਟਾਲ ‘ਤੇ ਮੌਜੂਦ ਦੁਕਾਨਦਾਰਾਂ ਨੂੰ ਹੱਥ ਮਿਲਾਇਆ। ਜ਼ਿਕਰਯੋਗ ਹੈ ਕਿ ਪੀਐਮ ਮੋਦੀ ਨੇ ਸੋਮਵਾਰ ਨੂੰ ਕਾਸ਼ੀ ਵਿਸ਼ਵਨਾਥ ਕੋਰੀਡੋਰ ਦਾ ਉਦਘਾਟਨ ਕੀਤਾ।

Share This Article
Leave a Comment