ਬਿਹਾਰ ਚੋਣਾਂ ਤੋਂ ਪਹਿਲਾਂ ਪੀਐੱਮ ਮੋਦੀ ਨੇ ਸ਼ਹਿਰੀ ਢਾਂਚੇ ਦੇ 7 ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

TeamGlobalPunjab
1 Min Read

ਪਟਨਾ : ਬਿਹਾਰ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਜਿਸ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ‘ਚ ਸ਼ਹਿਰੀ ਢਾਂਚੇ ਨਾਲ ਜੁੜੇ ਸੱਤ ਵੱਡੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਬੀਜੇਪੀ ਦਾ ਬਿਹਾਰ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਯੋਜਨਾਵਾਂ ਦਾ ਉਦਘਾਟਨ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਸ਼ਹਿਰੀ ਢਾਂਚੇ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ਕਿ ਅੱਜ ਦਾ ਇਹ ਪ੍ਰੋਗਰਾਮ ਵਿਸ਼ੇਸ਼ ਦਿਨ ‘ਤੇ ਹੋ ਰਿਹਾ ਹੈ। ਅੱਜ ਅਸੀਂ ‘ਇੰਜੀਨੀਅਰ ਡੇਅ’ ਮਨਾ ਰਹੇ ਹਾਂ। ਸਾਡੇ ਭਾਰਤੀ ਇੰਜੀਨੀਅਰਾਂ ਨੇ ਦੇਸ਼ ਅਤੇ ਦੁਨੀਆ ਦੇ ਨਿਰਮਾਣ ਵਿੱਚ ਬਹੁਤ ਵੱਡਾ ਯੋਗਦਾਨ ਦਿੱਤਾ ਹੈ।

Share this Article
Leave a comment