ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਰੁਜ਼ਗਾਰ ਯੋਜਨਾ, ਮਜ਼ਦੂਰਾਂ ਨੂੰ ਹੋਵੇਗਾ ਫਾਇਦਾ

TeamGlobalPunjab
2 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ‘ਗਰੀਬ ਕਲਿਆਣ ਰੁਜ਼ਗਾਰ ਯੋਜਨਾ’ ਦੀ ਸ਼ੁਰੂਆਤ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਜ਼ਰਿਏ ਇਸ ਯੋਜਨਾ ਦੀ ਸ਼ੁਰੂਆਤ ਕੀਤੀ। ਕੋਰੋਨਾ ਸੰਕਟ ਕਾਰਨ ਆਪਣੇ ਸ਼ਹਿਰਾਂ ਨੂੰ ਪਰਤੇ ਮਜ਼ਦੂਰਾਂ ਨੂੰ ਇਸ ਸਕੀਮ ਨਾਲ ਸਿੱਧਾ ਫਾਇਦਾ ਹੋਵੇਗਾ।

ਇਸ ਸਕੀਮ ਦੇ ਤਹਿਤ ਕੇਂਦਰ ਸਰਕਾਰ 50 ਹਜ਼ਾਰ ਕਰੋਡ਼ ਰੁਪਏ ਖਰਚ ਕਰੇਗੀ। ਇਸ ਸਕੀਮ ਰਾਹੀਂ ਛੇ ਰਾਜਾਂ ਦੇ 116 ਜ਼ਿਲ੍ਹਿਆਂ ‘ਚ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਇਸ ਯੋਜਨਾ ਦੇ ਤਹਿਤ ਲੋਕਾਂ ਨੂੰ 25 ਤਰ੍ਹਾਂ ਦੇ ਕੰਮ ਮਿਲਣਗੇ। ਇਸ ਵੀਡੀਓ ਕਾਨਫਰੰਸਿੰਗ ਵਿੱਚ ਦੇਸ਼ ਦੇ ਪੇਂਡੂ ਵਿਕਾਸ ਮੰਤਰੀ ਨਰੇਂਦਰ ਸਿੰਘ ਤੋਮਰ, ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਅਨਾਥ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੀ ਹਿੱਸਾ ਲਿਆ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਕੋਰੋਨਾਵਾਇਰਸ ਨੂੰ ਵੇਖਦੇ ਹੋਏ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਦੇ ਸਮੇਂ ਜ਼ਰੂਰੀ ਸਾਵਧਾਨੀਆਂ ਵਰਤਣ ਨੂੰ ਕਿਹਾ। ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਹਿਨਕੇ ਹੀ ਘਰ ਤੋਂ ਬਾਹਰ ਨਿਕਲਣ ਨੂੰ ਕਿਹਾ ਅਤੇ ਨਾਲ ਹੀ ਸਫਾਈ ਦਾ ਪੂਰਾ ਧਿਆਨ ਰੱਖਣ ਦੀ ਗੱਲ ਵੀ ਕਹੀ।

- Advertisement -
Share this Article
Leave a comment