PM ਮੋਦੀ ਨੇ ਕੁੜੀਆਂ ਲਈ ਦੇਸ਼ ਵਿਆਪੀ HPV ਟੀਕਾਕਰਨ ਮੁਹਿੰਮ ਦੀ ਕੀਤੀ ਸ਼ੁਰੂਆਤ; ਕਈ ਵਿਕਾਸ ਪ੍ਰੋਜੈਕਟਾਂ ਦਾ ਵੀ ਕੀਤਾ ਉਦਘਾਟਨ

Global Team
2 Min Read

ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਸਥਾਨ ਦੇ ਅਜਮੇਰ ਦੌਰੇ ਦੌਰਾਨ 14 ਸਾਲ ਦੀਆਂ ਲੜਕੀਆਂ ਲਈ ਦੇਸ਼ ਭਰ ਵਿੱਚ ਹਿਊਮਨ ਪੈਪੀਲੋਮਾਵਾਇਰਸ (HPV) ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਦਾ ਮਕਸਦ ਸਰਵਾਈਕਲ ਕੈਂਸਰ ਨੂੰ ਰੋਕਣਾ ਹੈ। ਇਹ ਪਹਿਲ ਮਹਿਲਾਵਾਂ ਵਿੱਚ ਕੈਂਸਰ ਨਾਲ ਜੁੜੀ ਬਿਮਾਰੀ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਨੂੰ ਰੋਕਣ ਲਈ ਇੱਕ ਵੱਡੀ ਪ੍ਰੀਵੈਂਟਿਵ ਹੈਲਥਕੇਅਰ ਮੁਹਿੰਮ ਹੈ।

ਸਿਹਤ ਦੇ ਨਾਲ-ਨਾਲ, ਪ੍ਰਧਾਨ ਮੰਤਰੀ ਮੋਦੀ ਨੇ ਸ਼ਹਿਰੀ ਵਿਕਾਸ, ਪੀਣ ਵਾਲੇ ਪਾਣੀ, ਸੜਕ, ਸਿੰਚਾਈ, ਊਰਜਾ (ਐਨਰਜੀ) ਅਤੇ ਉਦਯੋਗਿਕ ਬੁਨਿਆਦੀ ਢਾਂਚੇ (ਇੰਡਸਟ੍ਰੀਅਲ ਇੰਫਰਾਸਟਰੱਕਚਰ) ਸਮੇਤ ਕਈ ਖੇਤਰਾਂ ਵਿੱਚ 16,680 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।

ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਵਿੱਚ ਪੀਐਮ ਮੋਦੀ ਨੇ ਕਈ ਰਾਸ਼ਟਰੀ ਮਾਰਗਾਂ ਦੇ ਕੰਮਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਬਾਂਦੀਕੁਈ ਅਤੇ ਜੈਪੁਰ ਦੇ ਵਿਚਕਾਰ ਚਾਰ-ਮਾਰਗੀ ਗ੍ਰੀਨਫੀਲਡ ਐਕਸਪ੍ਰੈਸਵੇਅ, ਅੰਮ੍ਰਿਤਸਰ-ਜਾਮਨਗਰ ਇਕੋਨੋਮਿਕ ਕੋਰੀਡੋਰ ਦੇ ਕੁਝ ਹਿੱਸੇ ਅਤੇ ਦਿੱਲੀ-ਵਡੋਦਰਾ ਐਕਸੈਸ-ਕੰਟਰੋਲਡ ਐਕਸਪ੍ਰੈਸਵੇਅ ਦੇ ਕੁਝ ਹਿੱਸੇ ਸ਼ਾਮਲ ਹਨ। ਉਨ੍ਹਾਂ ਨੇ ਜੋਧਪੁਰ ਵਿੱਚ ਇੱਕ ਐਲੀਵੇਟਿਡ ਰੋਡ ਅਤੇ ਰਾਜਸਥਾਨ ਵਿੱਚ ਸਟੇਟ ਹਾਈਵੇਅ ਦੇ ਅੱਪਗ੍ਰੇਡ ਦਾ ਵੀ ਨੀਂਹ ਪੱਥਰ ਰੱਖਿਆ।

ਪੀਐਮ ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਇਸੇ ਕੜੀ ਦੇ ਤਹਿਤ ਅੱਜ ਅਜਮੇਰ ਤੋਂ ਦੇਸ਼ ਵਿਆਪੀ ਐਚਪੀਵੀ (HPV) ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਦੇ ਨਾਲ-ਨਾਲ ਕਈ ਪ੍ਰੋਜੈਕਟਾਂ ਦੇ ਉਦਘਾਟਨ-ਨੀਂਹ ਪੱਥਰ ਅਤੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਦਾ ਸੁਭਾਗ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋ ਸਾਲ ਪਹਿਲਾਂ ਰਾਜਸਥਾਨ ਵਿੱਚ ਭਰਤੀਆਂ ਵਿੱਚ ਭ੍ਰਿਸ਼ਟਾਚਾਰ ਅਤੇ ਪੇਪਰ ਲੀਕ ਦੀਆਂ ਖ਼ਬਰਾਂ ਅਕਸਰ ਆਉਂਦੀਆਂ ਸਨ। ਹੁਣ ਰਾਜਸਥਾਨ ਵਿੱਚ ਪੇਪਰ ਲੀਕ ਬੰਦ ਹੋ ਗਏ ਹਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਇਸੇ ਮੰਚ ਤੋਂ ਰਾਜਸਥਾਨ ਦੇ 21,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਹ ਇੱਕ ਬਹੁਤ ਵੱਡਾ ਬਦਲਾਅ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment