PM ਮੋਦੀ ਬਾਲਾਸੋਰ ਲਈ ਰਵਾਨਾ, ਰੇਲ ਹਾਦਸੇ ਤੋਂ ਬਾਅਦ 18 ਟਰੇਨਾਂ ਰੱਦ

Rajneet Kaur
2 Min Read

ਨਿਊਜ਼ ਡੈਸਕ: ਓਡੀਸ਼ਾ ਦੇ ਬਾਲਾਸੋਰ ਜ਼ਿਲੇ ਦੇ ਬਹਾਨਾਗਾ ਰੇਲਵੇ ਸਟੇਸ਼ਨ ਨੇੜੇ ਸ਼ੁੱਕਰਵਾਰ ਨੂੰ ਇਕ ਵੱਡਾ ਰੇਲ ਹਾਦਸਾ ਵਾਪਰਿਆ। ਕੋਰੋਮੰਡਲ ਐਕਸਪ੍ਰੈਸ (12841-ਅੱਪ), ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈਸ ਅਤੇ ਇੱਕ ਮਾਲ ਗੱਡੀ ਸਟੇਸ਼ਨ ਦੇ ਨੇੜੇ ਟਕਰਾ ਗਈਆਂ। ਹਾਦਸੇ ਤੋਂ ਬਾਅਦ 18 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਜਦੋਂਕਿ ਕਈ ਟਰੇਨਾਂ ਨੂੰ ਡਾਇਵਰਟ ਕੀਤਾ ਗਿਆ। ਬਾਲਾਸੋਰ ਰੇਲ ਹਾਦਸੇ ‘ਚ ਹੁਣ ਤੱਕ 288 ਲੋਕਾਂ ਦੇ ਮਾਰੇ ਜਾਣ ਦੀ ਖਬਰ  ਹੈ। ਇਸ ਤੋਂ ਇਲਾਵਾ 900 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪੀਐਮ ਮੋਦੀ ਓਡੀਸ਼ਾ ਦੇ ਬਾਲਾਸੋਰ ਵਿੱਚ ਹਾਦਸੇ ਵਾਲੀ ਥਾਂ ਦਾ ਦੌਰਾ ਕਰਨਗੇ। PM Narendra Modi (Narendra Modi) ਮੌਕੇ ‘ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਪੀੜਤਾਂ ਨਾਲ ਮੁਲਾਕਾਤ ਵੀ ਕਰਨਗੇ।ਦੱਸ ਦੇਈਏ ਕਿ ਓਡੀਸ਼ਾ ਰੇਲ ਹਾਦਸੇ ‘ਤੇ ਪੀਐਮ ਮੋਦੀ ਨੇ ਉੱਚ ਪੱਧਰੀ ਮੀਟਿੰਗ ਕੀਤੀ । ਮੀਟਿੰਗ ਵਿੱਚ ਹਾਦਸੇ ਦਾ ਜਾਇਜ਼ਾ ਲਿਆ ਗਿਆ।

ਮੰਨਿਆ ਜਾ ਰਿਹਾ ਹੈ ਕਿ ਹਾਦਸਾਗ੍ਰਸਤ ਟਰੇਨ ‘ਚ ਪੱਛਮੀ ਬੰਗਾਲ ਦੇ ਯਾਤਰੀ ਵੱਡੀ ਗਿਣਤੀ ‘ਚ ਹਨ। ਇਸ ਦੇ ਮੱਦੇਨਜ਼ਰ ਬੰਗਾਲ ਸਰਕਾਰ ਲਗਾਤਾਰ ਓਡੀਸ਼ਾ ਸਰਕਾਰ ਦੇ ਸੰਪਰਕ ਵਿੱਚ ਹੈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੁੱਖ ਸਕੱਤਰ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਹਾਲਾਂਕਿ ਇਹ ਰੇਲ ਹਾਦਸਾ ਕਿਵੇਂ ਵਾਪਰਿਆ, ਇਸ ਦਾ ਜ਼ਿੰਮੇਵਾਰ ਕੌਣ ਹੈ, ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਪਰ ਇਨ੍ਹਾਂ ਬੋਗੀਆਂ ਦੀ ਹਾਲਤ ਦੇਖ ਕੇ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉਸ ਸਮੇਂ ਇਹ ਨਜ਼ਾਰਾ ਕਿੰਨਾ ਭਿਆਨਕ ਰਿਹਾ ਹੋਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment