ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੇ ਮਲੇਸ਼ੀਆ ਦੌਰੇ ਲਈ ਰਵਾਨਾ; 5 ਵੱਡੇ ਸਮਝੌਤੇ ਹੋਣ ਦੀ ਸੰਭਾਵਨਾ!

Global Team
2 Min Read

ਨਵੀ ਦਿੱਲੀ : ਅੱਜ ਦਾ ਦਿਨ ਭਾਰਤ ਅਤੇ ਮਲੇਸ਼ੀਆ ਦੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੱਦੇਨਜ਼ਰ ਬਹੁਤ ਮਹੱਤਵਪੂਰਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਸਵੇਰੇ ਦੋ ਦਿਨਾਂ ਦੇ ਦੌਰੇ ‘ਤੇ ਮਲੇਸ਼ੀਆ ਲਈ ਰਵਾਨਾ ਹੋਏ ਹਨ। ਇਹ ਦੌਰਾ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਦਾਤੋ ਸੇਰੀ ਅਨਵਰ ਇਬਰਾਹਿਮ ਦੇ ਸੱਦੇ ‘ਤੇ ਹੋ ਰਿਹਾ ਹੈ। ਮੋਦੀ ਕਰੀਬ 8 ਸਾਲਾਂ ਬਾਅਦ ਮਲੇਸ਼ੀਆ ਜਾ ਰਹੇ ਹਨ, ਇਸ ਤੋਂ ਪਹਿਲਾਂ ਉਹ 2018 ਵਿੱਚ ਗਏ ਸਨ।

ਆਪਣੀ ਯਾਤਰਾ ਦੌਰਾਨ ਅੱਜ ਪ੍ਰਧਾਨ ਮੰਤਰੀ ਮਲੇਸ਼ੀਆ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਅਤੇ ਵਪਾਰਕ ਪ੍ਰਤੀਨਿਧਾਂ ਨਾਲ ਵੀ ਗੱਲਬਾਤ ਕਰਨਗੇ। ਪੀਐਮ ਮੋਦੀ ਨੇ ਦੱਖਣ-ਪੂਰਬੀ ਏਸ਼ੀਆਈ ਦੇਸ਼ ਦੇ ਦੋ ਦਿਨਾਂ ਦੌਰੇ ‘ਤੇ ਰਵਾਨਾ ਹੋਣ ਤੋਂ ਪਹਿਲਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਦੋਵਾਂ ਦੇਸ਼ਾਂ ਵਿਚਾਲੇ ਰੱਖਿਆ ਸਹਿਯੋਗ ਵਧਾਉਣਾ ਅਤੇ ਆਰਥਿਕ ਤੇ ਨਵੀਨਤਾ ਦੀ ਭਾਈਵਾਲੀ ਨੂੰ ਮਜ਼ਬੂਤ ਕਰਨਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਦੌਰਾਨ ਭਾਰਤ-ਮਲੇਸ਼ੀਆ ਸੀਈਓ ਫੋਰਮ ਦੀ 10ਵੀਂ ਮੀਟਿੰਗ 8 ਫਰਵਰੀ ਨੂੰ ਕੁਆਲਾਲੰਪੁਰ ਵਿੱਚ ਹੋਵੇਗੀ। ਪ੍ਰਧਾਨ ਮੰਤਰੀ ਮਲੇਸ਼ੀਆਈ ਉਦਯੋਗਪਤੀਆਂ ਅਤੇ ਵਪਾਰਕ ਆਗੂਆਂ ਨਾਲ ਵੀ ਮੁਲਾਕਾਤ ਕਰਨਗੇ।

ਵਿਦੇਸ਼ ਮੰਤਰਾਲੇ ਦੇ ਸਕੱਤਰ ਪੀ. ਕੁਮਰਨ ਨੇ ਦੱਸਿਆ ਕਿ ਇਹ ਦੌਰਾ ਭਾਰਤ ਦੇ ਆਸੀਆਨ (ASEAN) ਦੇਸ਼ਾਂ ਨਾਲ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਮਲੇਸ਼ੀਆ ਨਾਲ ਸਹਿਯੋਗ ਵਧਾਉਣ ਲਈ ਅਹਿਮ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਯਾਤਰਾ ਵਿੱਚ 10 ਸਾਲਾਂ ਤੋਂ ਮਲੇਸ਼ੀਆ ਵਿੱਚ ਰਹਿ ਰਹੇ ਭਗੌੜੇ ਜ਼ਾਕਿਰ ਨਾਇਕ ਦੇ ਮੁੱਦਿਆਂ ‘ਤੇ ਵੀ ਚਰਚਾ ਹੋਵੇਗੀ। ਭਾਰਤ ਇਸ ਤੋਂ ਪਹਿਲਾਂ ਵੀ ਵੱਖ-ਵੱਖ ਮੌਕਿਆਂ ‘ਤੇ ਇਹ ਮਾਮਲਾ ਉਠਾ ਚੁੱਕਾ ਹੈ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਵਪਾਰ, ਨਿਵੇਸ਼, ਰੱਖਿਆ ਅਤੇ ਸੁਰੱਖਿਆ ਸਹਿਯੋਗ ਦੇ ਨਾਲ-ਨਾਲ ਸੈਮੀਕੰਡਕਟਰ ਖੇਤਰ ਵਿੱਚ ਭਾਈਵਾਲੀ ਦੇ ਸਬੰਧ ਵਿੱਚ ਇੱਕ ਮਹੱਤਵਪੂਰਨ ਸਮਝੌਤੇ ‘ਤੇ ਹਸਤਾਖਰ ਹੋਣ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment