ਜੰਤਰ ਮੰਤਰ ਧਰਨੇ ‘ਤੇ ਬੈਠੀਆਂ ਮਹਿਲਾ ਪਹਿਲਵਾਨਾਂ ਦੀ ਗੱਲ ਸੁਣਨ PM ਮੋਦੀ : ਰਾਜ ਸਭਾ ਮੈਂਬਰ ਕਪਿਲ ਸਿੱਬਲ

navdeep kaur
4 Min Read

ਨਵੀਂ ਦਿੱਲੀ : ਦਿੱਲੀ ਜੰਤਰ ਮੰਤਰ ਧਾਰਨਾ ਅੱਜ ਵੀ ਜਾਰੀ ਹੈ। ਮਹਿਲਾਂ ਪਹਿਲਵਾਨਾਂ ਵਲੋਂ ਸਿਖਲਾਈ ਸਮੇਂ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਤੇ ਲਗਾਏ ਛੇੜਛਾੜ ਦੇ ਦੋਸ਼ ਵਿੱਚ ਇਹ ਧਰਨਾ ਜੰਤਰ ਮੰਤਰ ਵਿਖੇ ਲਗਾਇਆ ਗਿਆ ਹੈ। ਜਿਥੇ ਮਹਿਲਾਵਾਂ ਆਪਣੇ ਨਾਲ ਹੋ ਰਹੇ ਸੋਸ਼ਣ ਲਈ ਆਵਾਜ਼ ਚੁੱਕ ਰਹੀਆਂ ਹਨ। ਹਾਲਾਂਕਿ ਇਨ੍ਹਾਂ ਮਹਿਲਾਵਾਂ ਦਾ ਸਮਰਥਨ ਦੇਣ ਲਈ ਸੀਨੀਅਰ ਆਗੂ ਵੀਆਏ ਹਨ। ਕਿਸਾਨਾਂ ਵਲੋਂ ਭਰਵਾ ਹੁੰਗਾਰਾ ਇਨ੍ਹਾਂ ਪਹਿਲਵਾਨਾਂ ਔਰਤਾਂ ਦੇ ਨਾਲ ਹੈ।
ਦੱਸ ਦਿੰਦੇ ਹਾਂ ਕਿ ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਦਰਸ਼ਨਕਾਰੀ ਮਹਿਲਾ ਪਹਿਲਵਾਨਾਂ ਦੇ ‘ਮਨ ਦੀ ਗੱਲ’ ਸੁਣਨ ਲਈ ਜੰਤਰ-ਮੰਤਰ ਜਾਣ ਦੀ ਅਪੀਲ ਕੀਤੀ। ਉਹਨਾਂ ਨੇ ਕਿਹਾ ਕਿ ਅਜਿਹਾ ਕਦਮ ਸਾਬਤ ਕਰੇਗਾ ਕਿ ਪ੍ਰਧਾਨ ਮੰਤਰੀ ਉਨ੍ਹਾਂ ਦੇ ਦਰਦ ਨੂੰ ਸਮਝਣ ਲਈ ਤਿਆਰ ਹਨ।

ਸੀਨੀਅਰ ਵਕੀਲ ਸਿੱਬਲ ਸੁਪਰੀਮ ਕੋਰਟ ਵਿਚ ਪਹਿਲਵਾਨਾਂ ਦੀ ਨੁਮਾਇੰਦਗੀ ਕਰ ਰਹੇ ਹਨ। ਉਹਨਾਂ ਦੀ ਇਹ ਟਿੱਪਣੀ ਪ੍ਰਧਾਨ ਮੰਤਰੀ ਮੋਦੀ ਦੇ “ਮਨ ਕੀ ਬਾਤ” ਰੇਡੀਓ ਪ੍ਰੋਗਰਾਮ ਦੇ 100ਵੇਂ ਐਪੀਸੋਡ ਦੇ ਪ੍ਰਸਾਰਣ ਤੋਂ ਇਕ ਦਿਨ ਬਾਅਦ ਆਈ ਹੈ। ਕਪਿਲ ਸਿੱਬਲ ਨੇ ਇਸ ਬਾਬਤ ਟਵੀਟ ਕਰਦੇ ਹੋਏ ਕਿਹਾ ਕਿ ”ਮੋਦੀ ਜੀ: ਤੁਹਾਡੇ 100ਵੇਂ ‘ਮਨ ਕੀ ਬਾਤ’ ਪ੍ਰੋਗਰਾਮ ਲਈ ਵਧਾਈਆਂ। ਮੋਦੀ ਜੀ, ਜੇਕਰ ਤੁਹਾਡੇ ਕੋਲ ਸਮਾਂ ਹੈ ਤਾਂ ਕਿਰਪਾ ਕਰਕੇ ਜੰਤਰ-ਮੰਤਰ ‘ਤੇ ਜਾ ਕੇ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਪਹਿਲਵਾਨਾਂ ਦੇ ‘ਮਨ ਕੀ ਬਾਤ’ ਸੁਣੋ।” ਉਨ੍ਹਾਂ ਦੇ ਦਰਦ ਨੂੰ ਸਮਝਿਆ ਜਾਵੇ। ਉਨ੍ਹਾਂ ਦੀ ਹਰ ਹਰ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਉਹਨਾਂ ਕਿਹਾ,”ਇਸ ਤੋਂ ਪਤਾ ਲੱਗੇਗਾ ਕਿ ਸਾਡੇ ਪ੍ਰਧਾਨ ਮੰਤਰੀ ਉਹਨਾਂ ਦੇ ਦਰਦ ਨੂੰ ਸਮਝਣ ਲਈ ਤਿਆਰ ਹਨ। ਜ਼ਿਕਰਯੋਗ ਹੈ ਕਿ ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਸੱਤ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਦੋ ਮਾਮਲੇ ਦਰਜ ਕੀਤੇ ਸਨ।

- Advertisement -

ਇਹ ਦੋਵੇਂ ਐਫਆਈਆਰ ਦਿੱਲੀ ਪੁਲਸ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਵੱਲੋਂ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਨੂੰ ਇਹ ਦੱਸਣ ਦੇ ਕੁਝ ਘੰਟਿਆਂ ਬਾਅਦ ਦਰਜ ਕੀਤੀਆਂ ਗਈਆਂ ਸਨ ਕਿ ਸ਼ੁੱਕਰਵਾਰ ਨੂੰ ਕੇਸ ਦਰਜ ਕੀਤਾ ਜਾਵੇਗਾ। ਪਹਿਲੀ ਐਫਆਈਆਰ ਇਕ ਨਾਬਾਲਗ ਪਹਿਲਵਾਨ ਦੇ ਦੋਸ਼ਾਂ ਨਾਲ ਸਬੰਧਤ ਹੈ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਦਰਜ ਕੀਤੀ ਗਈ ਹੈ, ਜਦੋਂ ਕਿ ਦੂਜੀ ਐੱਫਆਈਆਰ ਔਰਤਾਂ ਦੀ ਨਿਮਰਤਾ ਨੂੰ ਭੜਕਾਉਣ ਨਾਲ ਸਬੰਧਤ ਹੈ।
ਦੱਸ ਦਈਏ ਕਿ ਕਈ ਪਹਿਲਵਾਨ, ਜਿਨ੍ਹਾਂ ਨੇ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਉਹ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਮੰਗ ਕਰ ਰਹੇ ਹਨ ਕਿ ਸਰਕਾਰ ਬ੍ਰਿਜ ਭੂਸ਼ਣ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਨਿਗਰਾਨੀ ਕਮੇਟੀ ਦੀ ਜਾਂਚ ਨੂੰ ਜਨਤਕ ਕਰੇ।
ਪਹਿਲਵਾਨਾਂ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਜਦੋਂ ਤੱਕ ਬ੍ਰਿਜ ਭੂਸ਼ਣ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਧਰਨੇ ਵਾਲੀ ਥਾਂ ਨਹੀਂ ਛੱਡਣਗੇ। ਉਹਨਾਂ ਨੇ ਪਿਛਲੇ ਹਫ਼ਤੇ ਅਪਣਾ ਧਰਨਾ ਮੁੜ ਸ਼ੁਰੂ ਕੀਤਾ ਅਤੇ ਮੰਗ ਕੀਤੀ ਕਿ ਦੋਸ਼ਾਂ ਦੀ ਜਾਂਚ ਕਰ ਰਹੀ ਕਮੇਟੀ ਦੇ ਨਤੀਜੇ ਜਨਤਕ ਕੀਤੇ ਜਾਣ ਤੇ ਉਨ੍ਹਾਂ ਨੂੰ ਦੁਨੀਆਂ ਦੇ ਸਾਹਮਣੇ ਪੇਸ਼ ਕੀਤਾ ਜਾਵੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment