PM ਕਿਸਾਨ ਦੀ 13ਵੀਂ ਕਿਸ਼ਤ ਤੋਂ ਪਹਿਲਾਂ PM ਮੋਦੀ ਨੇ ਕੀਤਾ ਵੱਡਾ ਐਲਾਨ

Rajneet Kaur
3 Min Read

ਨਿਊਜ਼ ਡੈਸਕ: ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਲਈ ਕਈ ਯੋਜਨਾਵਾਂ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਕਿਸਾਨਾਂ ਨੂੰ ਸਸਤੀਆਂ ਦਰਾਂ ‘ਤੇ ਖਾਦਾਂ ਮੁਹੱਈਆ ਕਰਵਾਉਣ ਲਈ ਇਸ ਸਾਲ 2.5 ਲੱਖ ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾਣਗੇ। ਕੇਂਦਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਮੇਤ ਕਈ ਅਜਿਹੀਆਂ ਯੋਜਨਾਵਾਂ ਹਨ, ਜੋ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਸ਼ੁਰੂ ਕੀਤੀਆਂ ਗਈਆਂ ਹਨ।

ਪੀਐਮ ਮੋਦੀ ਨੇ ਦੱਸਿਆ ਕਿ ਕੇਂਦਰ ਨੇ ਪਿਛਲੇ ਅੱਠ ਸਾਲਾਂ ਦੌਰਾਨ ਲਗਭਗ 10 ਲੱਖ ਕਰੋੜ ਰੁਪਏ ਖਰਚ ਕੀਤੇ ਹਨ, ਤਾਂ ਜੋ ਦੇਸ਼ ਦੇ ਕਿਸਾਨਾਂ ਨੂੰ ਖਾਦਾਂ ਦੀਆਂ ਉੱਚੀਆਂ ਵਿਸ਼ਵਵਿਆਪੀ ਕੀਮਤਾਂ ਦਾ ਬੋਝ ਨਾ ਝੱਲਣਾ ਪਵੇ। ਮੋਦੀ ਨੇ ਇਹ ਗੱਲ ਰਾਮਗੁੰਡਮ ‘ਚ 9,500 ਕਰੋੜ ਰੁਪਏ ਤੋਂ ਜ਼ਿਆਦਾ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨ ਤੋਂ ਬਾਅਦ ਕਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਦੋ ਲੱਖ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਭੇਜੀ ਹੈ।

ਦੱਸ ਦੇਈਏ ਕਿ ਹੁਣ ਤੱਕ ਪੀਐਮ ਕਿਸਾਨ ਦੀਆਂ 12 ਕਿਸ਼ਤਾਂ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਹੋ ਚੁੱਕੀਆਂ ਹਨ। 13ਵੀਂ ਕਿਸ਼ਤ ਦਸੰਬਰ ਅਤੇ ਮਾਰਚ ਦੇ ਵਿਚਕਾਰ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਮ੍ਹਾ ਕੀਤੀ ਜਾਣੀ ਹੈ। ਦੇਸ਼ ਵਿੱਚ 14 ਕਰੋੜ ਤੋਂ ਵੱਧ ਕਿਸਾਨ ਹਨ ਪਰ ਪ੍ਰਧਾਨ ਮੰਤਰੀ ਕਿਸਾਨ ਨਿਧੀ ਦਾ ਲਾਭ ਸਿਰਫ਼ 10 ਕਰੋੜ ਕਿਸਾਨਾਂ ਨੂੰ ਹੀ ਮਿਲ ਰਿਹਾ ਹੈ। ਪੀਐਮ ਮੋਦੀ ਨੇ ਕਿਹਾ ਕਿ ਯੂਰੀਆ ਦੇ ਖੇਤਰ ਵਿੱਚ ਸਵੈ-ਨਿਰਭਰਤਾ ਹਾਸਲ ਕਰਨ ਲਈ ਦੇਸ਼ ਵਿੱਚ ਸਾਲਾਂ ਤੋਂ ਬੰਦ ਪਏ ਪੰਜ ਵੱਡੇ ਖਾਦ ਪਲਾਂਟਾਂ ਨੂੰ ਮੁੜ ਚਾਲੂ ਕੀਤਾ ਜਾ ਰਿਹਾ ਹੈ।

ਮੋਦੀ ਨੇ ਕਿਹਾ ਕਿ ਯੂਰੀਆ ਨੂੰ ਭਵਿੱਖ ਵਿੱਚ ਇੱਕ ਹੀ ਬ੍ਰਾਂਡ ‘ਭਾਰਤ ਯੂਰੀਆ’ ਤਹਿਤ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਹਿਲਾਂ ਕਈ ਤਰ੍ਹਾਂ ਦੀਆਂ ਖਾਦਾਂ ਦੀ ਮੌਜੂਦਗੀ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਮਾਹਿਰਾਂ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਸ਼ਵ ਇੱਕ ਨਾਜ਼ੁਕ ਦੌਰ ਵਿੱਚੋਂ ਲੰਘਣ ਦੇ ਬਾਵਜੂਦ, ਭਾਰਤ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਵੱਲ ਵਧ ਰਿਹਾ ਹੈ। ਮੋਦੀ ਨੇ ਇੱਥੇ ਰਾਮਗੁੰਡਮ ਫਰਟੀਲਾਈਜ਼ਰਜ਼ ਐਂਡ ਕੈਮੀਕਲਜ਼ ਲਿਮਟਿਡ (ਆਰਐਫਸੀਐਲ) ਦੇ ਖਾਦ ਪਲਾਂਟ ਦਾ ਉਦਘਾਟਨ ਕੀਤਾ। ਜਿਸ ਨੂੰ 6,338 ਕਰੋੜ ਰੁਪਏ ਦੀ ਲਾਗਤ ਨਾਲ ਚਾਲੂ ਕੀਤਾ ਗਿਆ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment