PM ਮੋਦੀ ਨੇ G20 ਵਰਚੁਅਲ ਸੰਮੇਲਨ ‘ਚ ਭਾਰਤ ਦਾ ਸਟੈਂਡ ਕੀਤਾ ਸਪੱਸ਼ਟ, ਕਿਹਾ- ਕਿਸੇ ਤਰ੍ਹਾਂ ਦੇ ਅੱਤਵਾਦ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ

Rajneet Kaur
2 Min Read

ਨਵੀਂ ਦਿੱਲੀ: ਭਾਰਤ ਦੀ ਪ੍ਰਧਾਨਗੀ ਹੇਠ ਜੀ-20 ਵਰਚੁਅਲ ਸੰਮੇਲਨ ਬੁੱਧਵਾਰ ਨੂੰ ਸਮਾਪਤ ਹੋ ਗਿਆ ਹੈ। ਸੰਮੇਲਨ ਦੀ ਅਗਵਾਈ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆ ਭਰ ਦੇ ਵੱਖ-ਵੱਖ ਮੁੱਦਿਆਂ ‘ਤੇ ਬੇਬਾਕੀ ਨਾਲ ਆਪਣੇ ਵਿਚਾਰ ਪ੍ਰਗਟ ਕੀਤੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ-ਹਮਾਸ ਸੰਘਰਸ਼ ਨੂੰ ਲੈ ਕੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਅੱਤਵਾਦ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬੇਕਸੂਰਾਂ, ਖਾਸ ਤੌਰ ‘ਤੇ ਬੱਚਿਆਂ ਅਤੇ ਔਰਤਾਂ ਦੀ ਹੱਤਿਆ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੀ-20 ਸੰਮੇਲਨ ਦੇ ਸਮਾਪਤੀ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, ‘ਅਸੀਂ ਸਾਰੇ ਅੱਤਵਾਦ ਅਤੇ ਹਿੰਸਾ ਦੀ ਸਖ਼ਤ ਨਿੰਦਾ ਕਰਦੇ ਹਾਂ। ਇਜ਼ਰਾਈਲ-ਫਲਸਤੀਨ ਮੁੱਦੇ ਦੇ ਸਥਾਈ ਹੱਲ ਲਈ ਦੋ ਰਾਸ਼ਟਰ ਹੱਲ ਜ਼ਰੂਰੀ ਹੈ। ਇਸ ਦੇ ਲਈ ਦੋਵਾਂ ਪਾਰਟੀਆਂ ਨੂੰ ਮਿਲ ਕੇ ਪਹਿਲਕਦਮੀ ਕਰਨੀ ਪਵੇਗੀ। ਜਿਸ ਤੋਂ ਬਾਅਦ ਹੀ  ਪੱਛਮੀ ਏਸ਼ੀਆ ਵਿੱਚ ਸ਼ਾਂਤੀ ਹੋਵੇਗੀ। ਇਸ ਦੇ ਨਾਲ ਹੀ, ਖੇਤਰ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨੁੱਖੀ ਸਹਾਇਤਾ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ।

ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੇ ਕਿਹਾ, ‘ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਅੱਜ ਦਾ ਵਰਚੁਅਲ ਜੀ-20 ਸੰਮੇਲਨ ਸਮਾਪਤ ਹੋ ਗਿਆ ਹੈ। ਮੀਟਿੰਗ ਵਿੱਚ ਸਾਰੇ 21 ਮੈਂਬਰਾਂ ਨੇ ਭਾਗ ਲਿਆ। ਵਿਚਾਰ-ਵਟਾਂਦਰੇ ਸਾਰਥਕ ਅਤੇ ਬਹੁਤ ਉਪਯੋਗੀ ਸਨ। ਉਨ੍ਹਾਂ ਨੇ ਸਾਰੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਭਾਰਤ ਦੀ ਜੀ-20 ਪ੍ਰਧਾਨਗੀ ਦੇ ਸਫਲ ਆਯੋਜਨ ਲਈ ਵਧਾਈ ਦਿੱਤੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment