ਮੋਦੀ ਨਾਲ ਮੁਲਾਕਾਤ ਤੋਂ ਬਾਅਦ ਰਾਸ਼ਟਰਪਤੀ ਨੇ ਸੁਰੱਖਿਆ ‘ਚ ਕੁਤਾਹੀ ‘ਤੇ ਪ੍ਰਗਟਾਈ ਚਿੰਤਾ

TeamGlobalPunjab
1 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰਾਸ਼ਟਰਪਤੀ ਭਵਨ ਪੁੱਜ ਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਇਸ ਮੁਲਾਕਾਤ ਦੌਰਾਨ ਆਪਣੇ ਬੁੱਧਵਾਰ ਦੇ ਪੰਜਾਬ ਦੌਰੇ ਦੌਰਾਨ ਸੁਰੱਖ਼ਿਆ ਵਿੱਚ ਹੋਈ ਅਣਗਹਿਲੀ ਦੇ ਮਾਮਲੇ ਸਬੰਧੀ ਰਾਸ਼ਟਰਪਤੀ ਨੂੰ ਜਾਣਕਾਰੀ ਦਿੱਤੀ।

ਇਸ ਤੋਂ ਬਾਅਦ ਰਾਸ਼ਟਰਪਤੀ ਕੋਵਿੰਦ ਨੇ ਇਸ ਸੁਰੱਖ਼ਿਆ ਅਣਗਹਿਲੀ ਬਾਰੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਦੀ ਰਾਸ਼ਟਰਪਤੀ ਨਾਲ ਇਸ ਮੁਲਾਕਾਤ ਦੇ ਕਈ ਮਾਇਨੇ ਕੱਢੇ ਜਾ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਭਾਜਪਾ ਦੀ ਸਹਿਯੋਗੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਹੀ ਰਾਜ ਦੀ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰਕੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਸੀ।

Share this Article
Leave a comment