ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਪੰਜਾਬ ‘ਚ ਚੋਣਾਂ ਦੌਰਾਨ ਭਾਜਪਾ ਦੀ ਜਿੱਤ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ । ਪੰਜਾਬ ਦੇ ਹਰ ਵੱਡੇ ਆਗੂ ਨੂੰ ਮਿਲਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੁਧਿਆਣਾ ਨਾਲ ਲੱਗਦੇ ਭੈਣੀ ਸਾਹਿਬ ਤੋਂ ਨਾਮਧਾਰੀ ਸੰਪਰਦਾਇ ਦੇ ਮੁਖੀ ਬਾਬਾ ਉਦੈ ਸਿੰਘ ਨਾਲ ਮੁਲਾਕਾਤ ਕੀਤੀ।ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਇਸ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਹੋਏ ਕਿਹਾ ਕਿ ਅੱਜ ਉਨ੍ਹਾਂ ਦੀ ਮੁਲਾਕਾਤ ਭੈਣੀ ਸਾਹਿਬ ਲੁਧਿਆਣਾ ਦੇ ਮੁਖੀ ਉਦੈ ਸਿੰਘ ਨਾਲ ਹੋਈ।
Met Shri Uday Singh Ji from Sri Bhaini Sahib, Ludhiana. pic.twitter.com/akbZVTgRMX
— Narendra Modi (@narendramodi) February 18, 2022
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੀ.ਐੱਮ. ਮੋਦੀ ਨੇ ਨੇ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਆਪਣੀ ਰਿਹਾਇਸ਼ ‘ਤੇ ਦੇਸ਼ ਭਰ ਦੇ ਵੱਡੇ ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ।ਮੋਦੀ ਨਾਲ ਮੁਲਾਕਾਤ ਕਰਨ ਵਾਲੇ ਸਿੱਖ ਭਾਈਚਾਰੇ ਦੇ ਲੋਕਾਂ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਪਦਮ ਸ਼੍ਰੀ ਐਵਾਰਡੀ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ, ਸੇਵਾਪੰਥੀ ਯਮੁਨਾ ਨਗਰ ਦੇ ਮਹੰਤ ਕਰਮਜੀਤ ਸਿੰਘ, ਕਰਨਾਲ ਦੇ ਡੇਰਾ ਬਾਬਾ ਜੰਗ ਸਿੰਘ, ਬਾਬਾ ਜੋਗਾ ਸਿੰਘ ਸ਼ਾਮਲ ਹਨ। ਅਤੇ ਅੰਮ੍ਰਿਤਸਰ ਦੇ ਮੁਖੀ ਡੇਰਾ ਬਾਬਾ ਤਾਰ ਸਿੰਘ ਵਾਲੇ ਸੰਤ ਬਾਬਾ ਮੇਜਰ ਸਿੰਘ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਆਨੰਦਪੁਰ ਸਾਹਿਬ ਵਿਖੇ ਕਾਰ ਸੇਵਾ ਦੇ ਜਥੇਦਾਰ ਬਾਬਾ ਸਾਹਿਬ ਸਿੰਘ, ਭੈਣੀ ਸਾਹਿਬ ਦੇ ਨਾਮਧਾਰੀ ਦਰਬਾਰ ਦੇ ਸੁਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਬੁੱਢਾ ਦਲ ਦੇ ਬਾਬਾ ਜੱਸਾ ਸਿੰਘ, ਦਮਦਮੀ ਟਕਸਾਲ ਦੇ ਹਰਭਜਨ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਵੀ ਮੀਟਿੰਗ ਵਿਚ ਹਾਜ਼ਰ ਸਨ।