ਪ੍ਰਕਾਸ਼ ਸਿੰਘ ਬਾਦਲ ਨੂੰ ਵਿਦਾਇਗੀ ਦੇਣ ਪੁੱਜੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Prabhjot Kaur
2 Min Read

ਚੰਡੀਗੜ੍ਹ: ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚੇ ਅਤੇ ਸਾਬਕਾ ਮੁੱਖ ਮੰਤਰੀ ਦੀ ਮ੍ਰਿਤਕ ਦੇਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦੌਰਾਨ ਪ੍ਰਧਾਨ ਮੰਤਰੀ ਸੁਖਬੀਰ ਸਿੰਘ ਬਾਦਲ ਕੋਲ ਵੀ ਗਏ ਅਤੇ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕੀਤੀ।

ਟਵੀਟ ਕਰਕੇ ਜਤਾਇਆ ਸੀ ਦੁੱਖ:

ਨਰਿੰਦਰ ਮੋਦੀ ਨੇ ਟਵੀਟ ਕਰਕੇ ਵੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਸੀ। ਉਨ੍ਹਾਂ ਨੇ ਟਵੀਟ ਕਰ ਲਿਖਿਆ ਕਿ,’ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦਿਹਾਂਤ ‘ਤੇ ਬਹੁਤ ਦੁੱਖ ਹੋਇਆ। ਉਹ ਭਾਰਤੀ ਰਾਜਨੀਤੀ ਦੀ ਇੱਕ ਵਿਸ਼ਾਲ ਸ਼ਖਸੀਅਤ, ਅਤੇ ਇੱਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਨਾਜ਼ੁਕ ਸਮਿਆਂ ਵਿੱਚ ਰਾਜ ਦੀ ਅਗਵਾਈ ਕੀਤੀ ‘

ਇੱਕ ਹੋਰ ਟਵੀਟ ‘ਚ ਉਨ੍ਹਾਂ ਲਿਖਿਆ, ‘ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਮੇਰੇ ਲਈ ਨਿੱਜੀ ਘਾਟਾ ਹੈ। ਮੈਂ ਕਈ ਦਹਾਕਿਆਂ ਤੋਂ ਉਨ੍ਹਾਂ ਨਾਲ ਨੇੜਿਓਂ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ। ਮੈਨੂੰ ਸਾਡੀਆਂ ਕਈ ਵਾਰਤਾਲਾਪ ਯਾਦ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੀ ਸਿਆਣਪ ਹਮੇਸ਼ਾ ਸਾਫ਼ ਨਜ਼ਰ ਆਉਂਦੀ ਸੀ। ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਨਾਲ ਹਮਦਰਦੀ।’

Share this Article
Leave a comment