‘ਹਰ ਭਾਰਤੀ ਦੇ ਦਿਲ ‘ਚ ਵੱਸਦੇ ਹਨ ਭਗਤ ਸਿੰਘ’ : ਪੀਐਮ ਮੋਦੀ

TeamGlobalPunjab
1 Min Read

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਹਰ ਭਾਰਤੀ ਦੇ ਦਿਲ ਵਿੱਚ ਵਸਦੇ ਹਨ।

 ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਆਜ਼ਾਦੀ ਦੇ ਮਹਾਨ ਸੈਨਾਨੀ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਰਧਾਪੂਰਵਕ ਸ਼ਰਧਾਂਜਲੀ। ਭਗਤ ਸਿੰਘ ਹਰ ਭਾਰਤੀ ਦੇ ਦਿਲ ‘ਚ ਵੱਸਦੇ ਹਨ। ਉਨ੍ਹਾਂ ਦੀ ਕੁਰਬਾਨੀ ਨੇ ਅਣਗਿਣਤ ਲੋਕਾਂ ਵਿਚ ਦੇਸ਼ ਭਗਤੀ ਦੀ ਚੰਗਿਆੜੀ ਜਗਾਈ ਹੈ। ਮੈਂ ਉਨ੍ਹਾਂ ਦੀ ਜਯੰਤੀ ‘ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੇ ਮਹਾਨ ਆਦਰਸ਼ਾਂ ਨੂੰ ਯਾਦ ਕਰਦਾ ਹਾਂ

 

ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਦਾ ਜਨਮ 27 ਸਤੰਬਰ, 1907 ਨੂੰ ਲਾਇਲਪੁਰ ਜ਼ਿਲ੍ਹੇ ਵਿੱਚ, ਜੋ ਹੁਣ ਪਾਕਿਸਤਾਨ ਵਿੱਚ ਹੈ, ਇੱਕ ਸਿੱਖ ਪਰਿਵਾਰ ਵਿੱਚ ਹੋਇਆ ਸੀ।ਭਗਤ ਸਿੰਘ ਸਿਰਫ਼ 23 ਸਾਲ ਦੇ ਸਨ, ਜਦੋਂ ਅੰਗਰੇਜ਼ੀ ਹਕੂਮਤ ਨੇ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਸੀ।

Share this Article
Leave a comment