ਪੀਐਮ ਮੋਦੀ ਨੇ ਜਨਰਲ ਬਿਪਿਨ ਰਾਵਤ ਸਣੇ 13 ਸ਼ਹੀਦ ਸੈਨਿਕਾਂ ਨੂੰ ਦਿੱਤੀ ਸ਼ਰਧਾਂਜਲੀ

TeamGlobalPunjab
1 Min Read

ਨਵੀਂ ਦਿੱਲੀ: ਜਨਰਲ ਬਿਪਿਨ ਰਾਵਤ ਅਤੇ ਉਹਨਾਂ ਦੀ ਪਤਨੀ ਸਮੇਤ ਫੌਜ ਦੇ 13 ਲੋਕਾਂ ਦੀਆਂ ਦੇਹਾਂ ਬੀਤੀ ਰਾਤ ਦਿੱਲੀ ਪਹੁੰਚ ਗਈਆਂ। ਤਿੰਨਾਂ ਬਲਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਉਸ ਦੀਆਂ ਦੇਹਾਂ ਨੂੰ ਜਹਾਜ਼ ਤੋਂ ਉਤਾਰਿਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਐਨਐਸਏ ਅਜੀਤ ਡੋਭਾਲ ਅਤੇ ਥਲ ਸੈਨਾ ਦੇ ਤਿੰਨਾਂ ਵਿੰਗਾਂ ਦੇ ਮੁਖੀ ਜਨਰਲ ਬਿਪਿਨ ਰਾਵਤ ਸਮੇਤ ਸਾਰੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਪਹੁੰਚੇ। ਹਵਾਈ ਅੱਡੇ ‘ਤੇ ਜਵਾਨਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਅੱਜ ਦਿੱਲੀ ‘ਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

ਬੁੱਧਵਾਰ ਨੂੰ ਤਾਮਿਲਨਾਡੂ ‘ਚ ਹੈਲੀਕਾਪਟਰ ਹਾਦਸੇ ‘ਚ ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ ਅਤੇ ਉਹਨਾਂ ਦੀ ਪਤਨੀ ਸਮੇਤ ਫੌਜ ਦੇ 13 ਲੋਕਾਂ ਦੀ ਮੌਤ ਹੋ ਗਈ।

Share this Article
Leave a comment