24 ਜੂਨ ਨੂੰ ਪ੍ਰਧਾਨਮੰਤਰੀ ਮੋਦੀ ਨਾਲ ਹੋਣ ਵਾਲੀ ਮੀਟਿੰਗ ‘ਚ ਫਾਰੂਕ, ਮਹਿਬੂਬਾ ਅਤੇ ਆਜ਼ਾਦ ਸਮੇਤ 14 ਨੇਤਾਵਾਂ ਨੂੰ ਸੱਦਾ

TeamGlobalPunjab
1 Min Read

ਨਵੀਂ ਦਿੱਲੀ : ਜੰਮੂ-ਕਸ਼ਮੀਰ ਵਿੱਚ ਵਿਧਾਨਸਭਾ ਚੋਣਾਂ ਦੀਆਂ ਅਟਕਲਾਂ ਵਿਚਾਲੇ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਕੇਂਦਰ ਸਰਕਾਰ ਇਸ ਮਹੀਨੇ 24 ਜੂਨ ਨੂੰ ਜੰਮੂ-ਕਸ਼ਮੀਰ ਦੀਆਂ ਸਾਰੀਆਂ ਖੇਤਰੀ ਪਾਰਟੀਆਂ ਨਾਲ ਗੱਲਬਾਤ ਕਰੇਗੀ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ 14 ਨੇਤਾਵਾਂ ਨੂੰ ਸੱਦਾ ਭੇਜਿਆ ਗਿਆ ਹੈ, ਜਿਨ੍ਹਾਂ ਵਿੱਚ ਸੂਬੇ ਦੇ ਚਾਰ ਸਾਬਕਾ ਮੁੱਖ ਮੰਤਰੀ ਸ਼ਾਮਲ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਸ ਬੈਠਕ ਵਿਚ ਸ਼ਾਮਲ ਹੋਣ ਵਾਲੇ ਨੇਤਾਵਾਂ ਨੂੰ ਕੋਰੋਨਾ ਦੀ ਨੈਗਟਿਵ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ ਨੂੰ ਲੈ ਕੇ ਅੱਗੇ ਦੀਆਂ ਯੋਜ਼ਨਾਵਾਂ ‘ਤੇ ਚਰਚਾ ਲਈ ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਇਨ੍ਹਾਂ ਨੇਤਾਵਾਂ ਨਾਲ ਸੰਪਰਕ ਕੀਤਾ ਹੈ ਅਤੇ ਪੀ.ਐੱਮ. ਰਿਹਾਇਸ਼ ‘ਤੇ ਮੁਲਾਕਾਤ ਲਈ ਸੱਦਾ ਕੀਤਾ ਹੈ।ਰਿਪੋਰਟ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਕੇਂਦਰੀ ਨੇਤਾ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ, ਪੀਡੀਪੀ ਮੁਖੀ ਮਹਿਬੂਬਾ ਮੁਫਤੀ, ਜੰਮੂ ਕਸ਼ਮੀਰ ਦੀ ਆਪਨੀ ਪਾਰਟੀ ਦੇ ਅਲਤਾਫ ਬੁਖਾਰੀ, ਪੀਪਲਜ਼ ਕਾਨਫਰੰਸ ਦੇ ਮੁਖੀ ਸੱਜਾਦ ਲੋਨ ਇਸ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ। ਦੱਸ ਦੇਈਏ ਕਿ ਫਾਰੂਕ ਅਤੇ ਮਹਿਬੂਬਾ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।

 

Share This Article
Leave a Comment