ਪ੍ਰਧਾਨ ਮੰਤਰੀ ਮੋਦੀ ਨੇ ਪੁੱਛਿਆ ਪ੍ਰਕਾਸ਼ ਸਿੰਘ ਬਾਦਲ ਦਾ ਹਾਲ

TeamGlobalPunjab
1 Min Read

ਚੰਡੀਗੜ੍ਹ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਹਸਪਤਾਲ ‘ਚ ਦਾਖ਼ਲ ਹਨ।

ਬੀਤੇ ਦਿਨੀਂ ਪਿਤਾ ਦਾ ਹਾਲ ਜਾਣਨ ਪਹੁੰਚੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਥੋੜ੍ਹਾ ਬੁਖਾਰ ਸੀ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਚੈੱਕਅਪ ਲਈ ਭੇਜਿਆ ਗਿਆ ਤਾਂ ਉਹ ਕੋਰੋਨਾ ਪਾਜ਼ਿਟਿਵ ਆ ਗਏ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ।

ਡੀ.ਐੱਮ.ਸੀ.ਐੱਚ. ਦੇ ਮੈਡੀਕਲ ਸੁਪਰਡੈਂਟ ਡਾ. ਸੰਦੀਪ ਸ਼ਰਮਾ ਨੇ  ਬਾਦਲ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਕੀਤੀ ਸੀ। ਜਿਸ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਘਰ ਭੇਜਣ ਦੀ ਗੱਲ ਹੋਈ ਪਰ ਬਾਅਦ ਵਿੱਚ ਉਨ੍ਹਾਂ ਦੀ ਸਿਹਤ ਦੇ ਮੱਦੇਨਜ਼ਰ ਉਨ੍ਹਾਂ ਨੂੰ ਹਸਪਤਾਲ ਵਿੱਚ ਰੱਖਣ ਦਾ ਫ਼ੈਸਲਾ ਲਿਆ

ਹਸਪਤਾਲ ਦੇ ਕੋਵਿਡ ਸੈਕਸ਼ਨ ਦੇ ਇੰਚਾਰਜ ਰਾਜੇਸ਼ ਮਹਾਜਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬਾਦਲ ਦੀ ਰੈਪਿਡ ਐਂਟੀਜਨ ਜਾਂਚ ਦੀ ਰਿਪੋਰਟ ਪਾਜ਼ਿਟਿਵ ਹੈ। ਉਨ੍ਹਾਂ ਦੱਸਿਆ ਕਿ ਬਾਦਲ ਨੂੰ ਇਕ ਪ੍ਰਾਈਵੇਟ ਕਮਰੇ  ‘ਚ ਦਾਖ਼ਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਸਾਰੇ ਜ਼ਰੂਰੀ ਟੈਸਟ ਕੀਤੇ ਗਏ ਹਨ।

- Advertisement -

 

 

Share this Article
Leave a comment