‘ਅਬ ਕੀ ਬਾਰ ਟਰੰਪ ਸਰਕਾਰ’ ਦਾ ਨਾਅਰਾ ਦੇਣ ਵਾਲੇ ਮੋਦੀ ਨੇ ਬਾਇਡਨ ਤੇ ਕਮਲਾ ਹੈਰਿਸ ਨੂੰ ਦਿੱਤੀ ਵਧਾਈ

TeamGlobalPunjab
2 Min Read

ਵਾਸ਼ਿੰਗਟਨ/ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਜੋਅ ਬਾਇਡਨ ਵੱਲੋਂ ਕੀਤੀ ਗਈ ਜਿੱਤ ਹਾਸਲ ਨੂੰ ਦੇਖਦੇ ਹੋਏ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋਅ ਬਾਇਡਨ ਅਤੇ ਕਮਲਾ ਹੈਰਿਸ ਨਾਲ ਫੋਨ ਤੇ ਗੱਲਬਾਤ ਕੀਤੀ। ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋਅ ਬਾਇਡਨ ਨਾਲ ਜਿਹੜੀ ਗੱਲਬਾਤ ਕੀਤੀ ਉਸ ਸਬੰਧੀ ਇੱਕ ਟਵੀਟ ਵੀ ਕੀਤਾ ਹੈ। ਮੋਦੀ ਨੇ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ – “ਅਸੀਂ ਭਾਰਤ ਅਮਰੀਕਾ ਰਣਨੀਤਕ ਭਾਈਵਾਲੀ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ ਅਤੇ ਸਾਡੀਆਂ ਸਾਂਝੀਆਂ ਤਰਜੀਹਾਂ ਅਤੇ ਚਿੰਤਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ।”

- Advertisement -

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਮੂਲ ਦੀ ਅਮਰੀਕੀ ਕਮਲਾ ਹੈਰਿਸ ਨਾਲ ਵੀ ਫੋਨ ਤੇ ਗੱਲਬਾਤ ਕੀਤੀ ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਦੇ ਹੋਏ ਜਾਣਕਾਰੀ ਦਿਤੀ ਕਿ – “ਕਮਲਾ ਹੈਰਿਸ ਦੀ ਜਿੱਤ ਭਾਰਤੀ ਅਮਰੀਕੀ ਕਮਿਊਨਿਟੀ ਦੇ ਮੈਂਬਰਾਂ ਲਈ ਬਹੁਤ ਮਾਣ ਅਤੇ ਪ੍ਰੇਰਨਾ ਦੀ ਗੱਲ ਹੈ ਜਿਹੜੇ ਭਾਰਤ-ਅਮਰੀਕਾ ਸਬੰਧਾਂ ਲਈ ਇਕ ਜ਼ਬਰਦਸਤ ਮਿਆਦ ਹਨ।”

ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੋਨਲਡ ਟਰੰਪ ਦੇ ਲਈ ਚੋਣ ਪ੍ਰਚਾਰ ਵੀ ਕਰ ਚੁੱਕੇ ਹਨ। ਭਾਰਤ ਵਿੱਚ ਇਕ ਸਮਾਗਮ ਕਰਵਾਇਆ ਗਿਆ ਸੀ ‘ਹਾਓਡੀ ਮੋਦੀ’ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ “ਅਬ ਕੀ ਬਾਰ ਟਰੰਪ ਸਰਕਾਰ।”

- Advertisement -
Share this Article
Leave a comment