ਨਵੀਂ ਦਿੱਲੀ : ਪ੍ਰਧਾਨ-ਮੰਤਰੀ ਮੋਦੀ ਨੇ ਅੱਜ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਫੋਨ ‘ਤੇ ਨਵੇਂ ਸਾਲ ਦੀ ਵਧਾਈ ਦਿੱਤੀ। ਨਰਿੰਦਰ ਮੋਦੀ ਨੇ ਆਪਣੇ ਦੇਸ਼ ਵਾਸੀਆਂ ਵੱਲੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਅਮਰੀਕਾ ਦੇ ਸਾਰੇ ਨਾਗਰਿਕਾਂ ਨੂੰ ਵੀ ਨਵੇਂ ਸਾਲ ਦੀਆਂ ਸੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ-ਮੰਤਰੀ ਦਫਤਰ (ਪੀਐੱਮਓ) ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਵੱਖ-ਵੱਖ ਖੇਤਰਾਂ ‘ਚ ਭਾਗੀਦਾਰੀ ਵਧਾਉਣ ‘ਤੇ ਵੀ ਜ਼ੋਰ ਦਿੱਤਾ। ਇਸ ਦੇ ਨਾਲ ਹੀ ਪ੍ਰਧਾਨ-ਮੰਤਰੀ ਨੇ ਨਵੇਂ ਸਾਲ ਮੌਕੇ ਰਾਸ਼ਟਰਪਤੀ ਟਰੰਪ ਉਨ੍ਹਾਂ ਦੇ ਪਰਿਵਾਰ ਤੇ ਅਮਰੀਕੀ ਨਾਗਰਿਕਾਂ ਦੀ ਸਿਹਤ, ਖੁਸ਼ਹਾਲੀ ਤੇ ਸਫਲਤਾ ਦੀ ਕਾਮਨਾ ਕੀਤੀ। ਪੀਐੱਮ ਮੋਦੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਭਾਰਤ ਤੇ ਅਮਰੀਕਾ ‘ਚ ਆਪਸੀ ਸਬੰਧ ਕਾਫੀ ਮਜ਼ਬੂਤ ਹੋਏ ਹਨ।
ਮੋਦੀ ਨੇ ਦੋਵਾਂ ਦੇਸ਼ਾਂ ਦੇ ਹੋਰ ਖੇਤਰਾਂ ‘ਚ ਭਾਈਵਾਲੀ ਵਧਾਉਣ ‘ਤੇ ਵੀ ਗੱਲ ਕੀਤੀ ਗਈ। ਉਨ੍ਹਾਂ ਨੇ ਟਰੰਪ ਨਾਲ ਭਵਿੱਖ ‘ਚ ਦੋਵਾਂ ਦੇਸ਼ਾਂ ਦੇ ਸਾਝੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਇਕੱਠੇ ਕੰਮ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਹੀ ਪੀਐੱਮ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਨਾਲ ਪਿਛਲੇ ਸਾਲਾਂ ਦੌਰਾਨ ਰਣਨੀਤਕ ਭਾਈਵਾਲੀ ‘ਚ ਕੀਤੀ ਗਈ ਤਰੱਕੀ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ।