ਉੱਤਰ ਪ੍ਰਦੇਸ਼ : ਕੇਂਦਰ ਸਰਕਾਰ ਵੱਲੋਂ ਜਾਰੀ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਜਥੇਬੰਦੀਆਂ ਲਗਾਤਾਰ ਡਟੀਆਂ ਹੋਈਆਂ ਹਨ। ਕਿਸਾਨਾਂ ਵੱਲੋਂ ਸੂਬਿਆਂ ‘ਚ ਮਹਾਪੰਚਾਇਤਾਂ ਕਰਵਾਈਆਂ ਜਾ ਰਹੀਆਂ ਹਨ ਤਾਂ ਦੂਸਰੇ ਪਾਸੇ ਕਾਂਗਰਸ ਪਾਰਟੀ ਵੀ ਕਿਸਾਨ ਮਹਾਸਭਾ ਕਰ ਰਹੀ ਹੈ। ਰਾਜਸਥਾਨ ਤੋਂ ਬਾਅਦ ਹੁਣ ਕਾਂਗਰਸ ਵੱਲੋਂ ਉੱਤਰ ਪ੍ਰਦੇਸ਼ ‘ਚ ਕਿਸਾਨ ਮਹਾਸਭਾ ਬੁਲਾਈ ਗਈ। ਬਿਜਨੌਰ ‘ਚ ਸਭਾ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਪਹੁੰਚੇ। ਇਸ ਦੌਰਾਨ ਪ੍ਰਿਯੰਕਾ ਗਾਂਧੀ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨੇ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਖ਼ਤਮ ਕਰਨ ਦੇ ਲਈ ਲਗਾਤਾਰ ਸਾਜਿਸ਼ਾਂ ਬਣਾ ਰਹੀ ਹੈ।
ਇਸ ਦੇ ਨਾਲ ਹੀ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਸਰਕਾਰ ਨੇ ਦੇਸ਼ਧ੍ਰੋਹੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਭਗਤੀ ਅਤੇ ਦੇਸ਼ਧ੍ਰੋਹੀ ਬਾਰੇ ਹਾਲੇ ਤੱਕ ਸਮਝ ਨਹੀਂ ਲੱਗੀ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਸੰਸਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ‘ਚ ਕਿਸਾਨਾਂ ਦਾ ਅਪਮਾਨ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਅੰਦੋਲਨਜੀਵੀ ਤੇ ਪਰਜੀਵੀ ਕਿਹਾ ਹੈ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਵਿਦੇਸ਼ਾਂ ‘ਚ ਘੁੰਮਣ ਲਈ ਪ੍ਰਧਾਨ ਮੰਤਰੀ ਮੋਦੀ ਨੇ 16000 ਕਰੋੜ ਰੁਪਏ ਖਰਚ ਕੇ 2 ਜਹਾਜ਼ ਖਰੀਦ ਲਏ ਪਰ ਦੇਸ਼ ਦੇ ਗੰਨਾ ਕਿਸਾਨਾਂ ਦਾ ਬਕਾਇਆ 15000 ਕਰੋੜ ਨਹੀਂ ਦਿੱਤਾ ਗਿਆ।