ਪ੍ਰਧਾਨਮੰਤਰੀ ਮੋਦੀ ਨੇ ਚੱਕਰਵਾਤੀ ਤੂਫ਼ਾਨ ‘ਤਾਊ ਤੇ’ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ

TeamGlobalPunjab
1 Min Read

ਅਹਿਮਦਾਬਾਦ/ਨਵੀਂ ਦਿੱਲੀ : ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਚੱਕਰਵਾਤੀ ਤੂਫ਼ਾਨ ‘ਤਾਓ ਤੇ’ ਤੋਂ ਪ੍ਰਭਾਵਿਤ ਗੁਜਰਾਤ ਅਤੇ ਦੀਵ ਦਾ ਹਵਾਈ ਦੌਰਾ ਕੀਤਾ । ਉਹ ਸਥਿਤੀ ਅਤੇ ਨੁਕਸਾਨ ਦੀ ਸਮੀਖਿਆ ਕਰਨ ਲਈ ਇੱਥੇ ਪਹੁੰਚੇ ਸਨ। ਇਸ ਦੌਰਾਨ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਵੀ ਉਨ੍ਹਾਂ ਦੇ ਨਾਲ ਸਨ।

- Advertisement -

 ਪ੍ਰਧਾਨ ਮੰਤਰੀ ਮੋਦੀ ਨੇ ਹਵਾਈ ਫੌਜ ਦੇ ਇਕ ਹੈਲੀਕਾਪਟਰ ਰਾਹੀਂ ਉਨਾ, ਦੀਵ, ਜਾਫ਼ਰਾਬਾਦ ਅਤੇ ਮਾਹੂਵਾ ਸਮੇਤ ਸੌਰਾਸ਼ਟਰ ਦੇ ਕਈ ਜ਼ਿਲ੍ਹਿਆਂ ਦਾ ਨਿਰੀਖਣ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਤੂਫਾਨ ਤੋਂ ਪ੍ਰਭਾਵਿਤ ਸਾਰੇ ਰਾਜਾਂ ਦੇ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਨਾਲ ਕੰਮ ਕਰ ਰਹੀ ਹੈ। ਇਸ ਤੋਂ ਬਾਅਦ, ਉਹ ਅਹਿਮਦਾਬਾਦ ਵਿੱਚ ਰਾਜ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਅਤੇ ਹੋਰ ਅਧਿਕਾਰੀਆਂ ਦੇ ਨਾਲ ਰਿਵਿਊ ਮੀਟਿੰਗ ਕੀਤੀ।

ਗੁਜਰਾਤ ਵਿੱਚ ਆਏ ਚੱਕਰਵਾਤੀ ਤੂਫਾਨ ਕਾਰਨ ਸਮੁੰਦਰੀ ਕੰਢੇ ਵਾਲੇ ਖੇਤਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਇਨ੍ਹਾਂ ਖੇਤਰਾਂ ਵਿੱਚ ਬਿਜਲੀ ਦੇ ਖੰਭੇ ਅਤੇ ਦਰੱਖਤ ਉਖੱੜ ਗਏ ਅਤੇ ਬਹੁਤ ਸਾਰੇ ਘਰਾਂ ਅਤੇ ਸੜਕਾਂ ਨੂੰ ਵੀ ਨੁਕਸਾਨ ਪਹੁੰਚਿਆ । ਇਸ ਦੌਰਾਨ ਹੋਈਆਂ ਘਟਨਾਵਾਂ ਵਿੱਚ ਤਕਰੀਬਨ 13 ਲੋਕਾਂ ਦੀ ਮੌਤ ਵੀ ਹੋ ਗਈ ਹੈ ।

Share this Article
Leave a comment