ਪ੍ਰਧਾਨ ਮੰਤਰੀ ਮੋਦੀ ਨੇ ‘ਵੀਰ ਬਾਲ ਦਿਵਸ’ ਪ੍ਰੋਗਰਾਮ ‘ਚ ਕੀਤੀ ਸ਼ਿਰਕਤ

Global Team
1 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਮੇਜਰ ਧਿਆਨ ਚੰਦ ਸਟੇਡੀਅਮ ਵਿਚ ਛੋਟੋ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਦੇ ਪ੍ਰੋਗਰਾਮ ਵਿਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਦੀਪ ਸਿੰਘ ਪੁਰੀ, ਇਕਬਾਲ ਸਿੰਘ ਲਾਲਪੁਰ ਆਦਿ ਨੇਤਾਵਾਂ ਨੇ ਵੀ ਸ਼ਿਰਕਤ ਕੀਤੀ। ਇਸ ਸਮਾਗਮ ‘ਚ 319 ਛੋਟੇ ਬੱਚਿਆਂ ਨੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਸ਼ਬਦ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ।

ਇਸ ਮੌਕੇ ਕਰੀਬ 3 ਹਜ਼ਾਰ ਬੱਚੇ ਮਾਰਚ ਪਾਸਟ ਕਰਨਗੇ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ਹਰੀ ਝੰਡੀ ਵਿਖਾਉਗੇ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਸਰਕਾਰ ਦੇ ਇਸ ਪ੍ਰੋਗਰਾਮ ਦਾ ਉਦੇਸ਼ ਨਾਗਰਿਕਾਂ ਅਤੇ ਵਿਸ਼ੇਸ਼ ਰੂਪ ਨਾਲ ਛੋਟੇ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰਾਂ ਦੇ ਮਿਸਾਲੀ ਸਾਹਸ ਬਾਰੇ ਦੱਸਣਾ ਹੈ।

Share This Article
Leave a Comment