ਮੋਦੀ ਅੱਜ ਕੋਰੋਨਾ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਉੱਤਰ-ਪੂਰਬੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਬੈਠਕ

TeamGlobalPunjab
2 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਮੰਗਲਵਾਰ ਨੂੰ ਕੋਰੋਨਾ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਉੱਤਰ-ਪੂਰਬੀ ਰਾਜਾਂ ਅਸਾਮ, ਮੇਘਾਲਿਆ, ਨਾਗਾਲੈਂਡ, ਤ੍ਰਿਪੁਰਾ, ਸਿੱਕਿਮ, ਮਣੀਪੁਰ, ਅਰੁਣਾਂਚਲ ਪ੍ਰਦੇਸ਼ ਅਤੇ ਮਿਜ਼ੋਰਮ ਦੇ ਮੁੱਖ ਮੰਤਰੀਆਂ ਨਾਲ ਸਮੀਖਿਆ ਬੈਠਕ ਕਰਨਗੇ ।

ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਸਵੇਰੇ 11 ਵਜੇ ਹੋਣੀ ਹੈ । ਉੱਤਰ-ਪੂਰਬੀ ਖੇਤਰ ਵਿੱਚ ਹੁਣ ਵੀ ਕੋਰੋਨਾ ਸੰਕ੍ਰਮਣ ਦੇ ਮਾਮਲੇ ਜਾਂ ਤਾਂ ਵੱਧ ਰਹੇ ਹਨ ਜਾਂ ਰਾਸ਼ਟਰੀ ਟ੍ਰੇਡ ਦੇ ਮੁਕਾਬਲੇ ਘੱਟ ਨਹੀਂ ਹੋਏ ਹਨ।ਪਿਛਲੇ ਹਫ਼ਤੇ ਬੁੱਧਵਾਰ ਕੇਂਦਰੀ ਕੈਬਨਿਟ ਸਕੱਤਰ ਰਾਜੀਵ ਗੌਬਾ ਨੇ ਪੂਰਬ ਉੱਤਰ ਸੂਬਿਆਂ ਦੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈਕੇ ਚਰਚਾ ਕੀਤੀ ਸੀ।

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਨੇ ਕਿਹਾ ਕਿ ਭਾਰਤ ‘ਚ ਇਸ ਸਮੇਂ ਕੋਰੋਨਾ ਵਾਇਰਸ ਦੇ ਲਗਪਗ 80 ਫੀਸਦ ਮਾਮਲੇ 90 ਜ਼ਿਲ੍ਹਿਆਂ ‘ਚ ਦੇਖੇ ਜਾ ਰਹੇ ਹਨ ਤੇ ਉਨ੍ਹਾਂ ‘ਚ 14 ਉੱਤਰ ਪੂਰਬ ਤੋਂ ਹਨ। ਉੱਥੇ ਹੀ ਪਿਛਲੇ ਹਫ਼ਤੇ ਹੋਈ ਸਮੀਖਿਆ ਬੈਠਕ ਦੌਰਾਨ ਇਹ ਪਤਾ ਲੱਗਾ ਕਿ ਦੇਸ਼ ‘ਚ 73 ਜ਼ਿਲ੍ਹਿਆਂ ‘ਚ 10 ਫੀਸਦ ਤੋਂ ਜ਼ਿਆਦਾ ਪੌਜ਼ੇਟਿਵ ਦਰ ਹੈ।

ਦੱਸ ਦਈਏ ਕਿ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਵੱਲੋਂ ਜਾਰੀ ਇੱਕ ਪੱਤਰ ਵਿੱਚ ਕਿਹਾ ਗਿਆ ਹੈ ਕਿ ਅਰੁਣਾਚਲ ਪ੍ਰਦੇਸ਼ ਚਿੰਤਾ ਦਾ ਵਿਸ਼ਾ ਹੈ ਕਿ ਰਾਜ ਵਿੱਚ ਹਫਤਾਵਾਰੀ ਸਕਾਰਾਤਮਕ ਦਰ 16.2 ਹੈ ਅਤੇ ਇਸ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

- Advertisement -

Share this Article
Leave a comment