ਪ੍ਰਧਾਨ ਮੰਤਰੀ ਮੋਦੀ 71 ਹਜ਼ਾਰ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

Prabhjot Kaur
1 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ 71 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਨ੍ਹਾਂ ਨੌਜਵਾਨਾਂ ਨੂੰ ਕੇਂਦਰ ਸਰਕਾਰ ਦੇ ਅਭਿਲਾਸ਼ੀ ਪ੍ਰੋਗਰਾਮ ਰੋਜ਼ਗਾਰ ਮੇਲੇ ਤਹਿਤ ਸਰਕਾਰੀ ਨੌਕਰੀ ਮਿਲੀ ਹੈ।

ਪ੍ਰੋਗਰਾਮ ਸਵੇਰੇ 10:30 ਵਜੇ ਸ਼ੁਰੂ ਹੋਵੇਗਾ। ਪ੍ਰਧਾਨ ਮੰਤਰੀ ਇਸ ਸਮਾਗਮ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ। ਇਸ ਮੌਕੇ ਪ੍ਰਧਾਨ ਮੰਤਰੀ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਪ੍ਰਾਪਤ ਕਰ ਰਹੇ ਨੌਜਵਾਨਾਂ ਨੂੰ ਸੰਬੋਧਨ ਕਰਨਗੇ। ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁੱਖ ਤਰਜੀਹ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ। ਇਸ ਦੇ ਲਈ ਕੇਂਦਰ ਸਰਕਾਰ ਵੱਲੋਂ ਰੋਜ਼ਗਾਰ ਮੇਲਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।

ਸ਼ੁੱਕਰਵਾਰ ਨੂੰ ਭਾਰਤ ਸਰਕਾਰ ਅਧੀਨ ਦੇਸ਼ ਭਰ ਵਿੱਚ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮਿਲਣਗੇ। ਇਨ੍ਹਾਂ ਨੌਜਵਾਨਾਂ ਦੀ ਚੋਣ ਜੂਨੀਅਰ ਇੰਜੀਨੀਅਰ, ਲੋਕੋ ਪਾਇਲਟ, ਟੈਕਨੀਸ਼ੀਅਨ, ਇੰਸਪੈਕਟਰ, ਸਬ-ਇੰਸਪੈਕਟਰ, ਕਾਂਸਟੇਬਲ, ਸਟੈਨੋਗ੍ਰਾਫਰ, ਜੂਨੀਅਰ ਅਕਾਊਂਟੈਂਟ, ਡਾਕ ਸੇਵਕ, ਇਨਕਮ ਟੈਕਸ ਇੰਸਪੈਕਟਰ, ਅਧਿਆਪਕ, ਨਰਸ, ਡਾਕਟਰ, ਸਮਾਜਿਕ ਸੁਰੱਖਿਆ ਅਫ਼ਸਰ, ਪੀਏ, ਐਮਟੀਐਸ ਅਤੇ ਹੋਰ ਅਸਾਮੀਆਂ ਲਈ ਕੀਤੀ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment