ਪ੍ਰਧਾਨ ਮੰਤਰੀ ਮੋਦੀ ਪੰਜਾਬ ਸਣੇ 7 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਬੈਠਕ

TeamGlobalPunjab
1 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਦੇ ਵਧ ਰਹੇ ਸੰਕਰਮਣ ਵਿਚਾਲੇ ਦੇਸ਼ ਦੇ ਸੱਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਸਿਹਤ ਮੰਤਰੀਆਂ ਨਾਲ ਬੈਠਕ ਕਰਨਗੇ। ਇਹ ਉੱਚ ਪੱਧਰੀ ਬੈਠਕ ਵੀਡੀਓ ਕਾਨਫਰੰਸਿੰਗ ਜ਼ਰੀਏ 23 ਸਤੰਬਰ ਯਾਨੀ ਕੱਲ੍ਹ ਆਯੋਜਿਤ ਕੀਤੀ ਜਾਵੇਗੀ। ਬੈਠਕ ਵਿੱਚ ਪ੍ਰਧਾਨ ਮੰਤਰੀ ਕੋਰੋਨਾ ਦੇ ਹਾਲਾਤ ਅਤੇ ਪ੍ਰਬੰਧਨ ਦੇ ਵਾਰੇ ਫੀਡਬੈਕ ਲੈਣਗੇ।

ਤਹਾਨੂੰ ਦਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਜਿਨ੍ਹਾਂ ਸੱਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਅਤੇ ਸਿਹਤ ਮੰਤਰੀਆਂ ਨਾਲ ਬੈਠਕ ਕਰਨਗੇ। ਉਨ੍ਹਾਂ ‘ਚ ਮਹਾਰਾਸ਼ਟਰ, ਦਿੱਲੀ, ਕਰਨਾਟਕ, ਆਂਧਰਾ ਪ੍ਰਦੇਸ਼, ਉੱਤਰ ਪ੍ਰਦੇਸ਼, ਤਾਮਿਲਨਾਡੂ ਅਤੇ ਪੰਜਾਬ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਲਗਾਤਾਰ ਕੋਰੋਨਾ ਨੂੰ ਲੈ ਕੇ ਸ਼ੁਰੂ ਤੋਂ ਹੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਦੇ ਰਹੇ ਹਨ ਅਤੇ ਹਾਲਾਤ ਦਾ ਜਾਇਜ਼ਾ ਲੈਂਦੇ ਆ ਰਹੇ ਹਨ ਉਹ ਇੱਕ ਵਾਰ ਫਿਰ ਇਹ ਬੈਠਕ ਬੁਲਾ ਰਹੇ ਹਨ ਪਰ ਇਸ ਵਿੱਚ ਸਿਰਫ਼ 7 ਸੂਬੇ ਹੀ ਸ਼ਾਮਲ ਹਨ। ਫਿਲਹਾਲ ਇਨ੍ਹਾਂ ਰਾਜਾਂ ਵਿੱਚ ਕੋਰੋਨਾ ਦੀ ਹਾਲਤ ਹੋਰ ਰਾਜਾਂ ਦੇ ਮੁਕਾਬਲੇ ਖ਼ਰਾਬ ਹੈ।

Share this Article
Leave a comment