PM ਮੋਦੀ ਨੇ ਰੂਸ-ਯੂਕਰੇਨ ਸੰਕਟ ‘ਤੇ ਬੁਲਾਈ ਮੀਟਿੰਗ, ਅੱਜ ਰਾਤ ਰੂਸੀ ਰਾਸ਼ਟਰਪਤੀ ਨਾਲ ਕਰ ਸਕਦੇ ਹਨ ਗੱਲ

TeamGlobalPunjab
2 Min Read

ਨਵੀਂ ਦਿੱਲੀ- ਰਾਸ਼ਟਰਪਤੀ ਪੁਤਿਨ ਦੇ ਫੌਜੀ ਕਾਰਵਾਈ ਦੇ ਆਦੇਸ਼ ਤੋਂ ਬਾਅਦ ਰੂਸ ਨੇ ਯੂਕਰੇਨ ‘ਤੇ ਤੇਜ਼ ਮਿਜ਼ਾਈਲ ਹਮਲਾ ਕੀਤਾ ਹੈ। ਇਸ ਹਮਲੇ ‘ਚ ਘੱਟੋ-ਘੱਟ 50 ਲੋਕਾਂ ਦੀ ਮੌਤ ਹੋ ਗਈ ਹੈ। ਸਾਹਮਣੇ ਆਇਆ ਹੈ ਕਿ 10 ਨਾਗਰਿਕ ਮਾਰੇ ਗਏ ਹਨ। ਯੂਕਰੇਨ ਨੇ ਵੀ 50 ਰੂਸੀ ਸੈਨਿਕਾਂ ਨੂੰ ਮਾਰਨ ਦੀ ਗੱਲ ਕਹੀ ਹੈ। ਇਸ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਡਾਮੀਰ ਜ਼ੇਲੇਨਸਕੀ ਨੇ ਰੂਸ ਨਾਲ ਕੂਟਨੀਤਕ ਸਬੰਧ ਤੋੜਨ ਦਾ ਐਲਾਨ ਕੀਤਾ ਹੈ। ਇਸ ਦੌਰਾਨ, ਯੂਰਪੀਅਨ ਯੂਨੀਅਨ ਦੇ ਹਾਈ ਕਮਿਸ਼ਨਰ ਨੇ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਰੂਸ-ਯੂਕਰੇਨ ਯੁੱਧ ਨੂੰ ਰੋਕਣ ਬਾਰੇ ਗੱਲ ਕੀਤੀ। ਇਸ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਸੰਕਟ ‘ਤੇ ਉੱਚ ਪੱਧਰੀ ਬੈਠਕ ਕਰ ਰਹੇ ਹਨ। ਦੱਸਿਆ ਗਿਆ ਹੈ ਕਿ ਅੱਜ ਰਾਤ ਤੱਕ ਪੀਐਮ ਮੋਦੀ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲ ਕਰ ਸਕਦੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਰਾਤ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲ ਕਰਨ ਦੀ ਸੰਭਾਵਨਾ ਹੈ। ਇੱਕ ਨਿਊਜ਼ ਏਜੰਸੀ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਵਿੱਚ ਯੂਕਰੇਨ ਦੇ ਰਾਜਦੂਤ ਨੇ ਅੱਜ ਸਵੇਰੇ ਇੱਕ ਪ੍ਰੈਸ ਕਾਨਫਰੰਸ ਵਿੱਚ ਪੀਐਮ ਮੋਦੀ ਨੂੰ ਜੰਗ ਨੂੰ ਰੋਕਣ ਲਈ ਪੁਤਿਨ ਨਾਲ ਗੱਲ ਕਰਨ ਦੀ ਬੇਨਤੀ ਕੀਤੀ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ-ਯੂਕਰੇਨ ਸੰਕਟ ਦਰਮਿਆਨ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਸ ਬੈਠਕ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ NSA ਅਜੀਤ ਡੋਭਾਲ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੀਟਿੰਗ ਦਾ ਹਿੱਸਾ ਬਣੇ ਹਨ। ਮੰਨਿਆ ਜਾ ਰਿਹਾ ਹੈ ਕਿ ਪੀਐਮ ਇਸ ਚਰਚਾ ‘ਚ ਰੂਸ-ਯੂਕਰੇਨ ਵਿਚਾਲੇ ਤਣਾਅ ਨੂੰ ਘੱਟ ਕਰਨ ਦੇ ਕਦਮਾਂ ਦੀ ਗੱਲ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਦੇ ਤਰੀਕਿਆਂ ‘ਤੇ ਵੀ ਚਰਚਾ ਕਰਨਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment