ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਸੰਕਰਮਣ ਨੂੰ ਵੇਖਦੇ ਹੋਏ ਪ੍ਰਧਾਨਮੰਤਰੀ ਨਰਿੰਦਰ ਮੋਦੀ ਅੱਜ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲ ਕਰਨਗੇ। ਸੂਤਰਾਂ ਦੇ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਇਸ ਦੌਰਾਨ ਪਰਵਾਸੀ ਮਜ਼ਦੁਰਾਂ ਦੀਆਂ ਸਮੱਸਿਆਵਾਂ ਅਤੇ ਤਬਲੀਗੀ ਜਮਾਤ ਵਿੱਚ ਹਿੱਸਾ ਲੈਣ ਵਾਲਿਆਂ ਦੀ ਭਾਲ ਨਾਲ ਸਬੰਧਤ ਮੁੱਦਿਆਂ ‘ਤੇ ਗੱਲ ਕਰ ਸਕਦੇ ਹਨ।
ਨਾਲ ਹੀ ਉਹ ਜ਼ਰੂਰੀ ਵਸਤਾਂ ਦੀ ਉਪਲਬਧਤਾ ‘ਤੇ ਵੀ ਗੱਲ ਕਰਨਗੇ। ਇਸ ਤੋਂ ਪਹਿਲਾਂ ਪੀਐਮ ਨੇ 20 ਮਾਰਚ ਨੂੰ ਸਾਰੇ ਸੀਐਮ ਨਾਲ ਗੱਲ ਕੀਤੀ ਸੀ।
ਪ੍ਰਧਾਨਮੰਤਰੀ ਨੇ ਮਹਾਰਾਸ਼ਟਰ ਦੇ ਮੁੱਖਮੰਤਰੀ ਨਾਲ ਗੱਲਬਾਤ ਕੀਤੀ
ਉੱਥੇ ਹੀ ਪ੍ਰਧਾਨਮੰਤਰੀ ਮੋਦੀ ਨੇ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਕਾਰਨ ਪੈਦਾ ਹਾਲਤ ਨੂੰ ਲੈ ਕੇ ਬੁੱਧਵਾਰ ਨੂੰ ਮੁੱਖਮੰਤਰੀ ਉੱਧਵ ਠਾਕਰੇ ਨਾਲ ਫੋਨ ‘ਤੇ ਗੱਲਬਾਤ ਕੀਤੀ। ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਸਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ ਵਿੱਚ ਸਾਹਮਣੇ ਆਏ ਹਨ। ਰਾਜ ਵਿੱਚ ਕੋਰੋਨਾ ਵਾਇਰਸ ਦੇ ਹੁਣ ਤੱਕ 335 ਮਾਮਲੇ ਸਾਹਮਣੇ ਆਏ ਹਨ ।