ਨਵੀਂ ਦਿੱਲੀ: ਨਵੀਂ ਦਿੱਲੀ: ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਅਣਗਹਿਲੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਚਾਰ ਚੁਫੇਰਿਓਂ ਘਿਰਦੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਜਲਦੀ ਹੀ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਹਨ।
ਜਿੱਥੇ ਇੱਕ ਪਾਸੇ ਕੇਂਦਰੀ ਗ੍ਰਹਿ ਮੰਤਰੀ ਨੇ ਇਸ ਸਬੰਧੀ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ, ਉਥੇ ਹੀ ਹੁਣ ਭਲਕੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। CJI ਦੀ ਅਗਵਾਈ ਵਾਲੀ ਬੈਂਚ ਸਾਹਮਣੇ ਪ੍ਰਧਾਨ ਮੰਤਰੀ ਦੀ ਘਟਨਾ ਦਾ ਜ਼ਿਕਰ ਕੀਤਾ ਗਿਆ ਹੈ। ਐਡਵੋਕੇਟ ਮਨਿੰਦਰ ਸਿੰਘ ਦਾ ਕਹਿਣਾ ਹੈ ਕਿ ਜਾਂਚ ਜੱਜ ਤੋਂ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਉਲੰਘਣਾ ਦੁਬਾਰਾ ਕਦੇ ਨਹੀਂ ਹੋਵੇਗੀ।ਉਥੇ ਹੀ ਸੀਜੇਆਈ ਨੇ ਕਿਹਾ ਕਿ ਤੁਸੀਂ ਇੱਕ ਕਾਪੀ ਰਾਜ ਸਰਕਾਰ ਨੂੰ ਭੇਜੋ ਅਜੇ ਮਾਮਲੇ ਵਿੱਚ ਅਸੀਂ ਭਲਕੇ ਸੁਣਵਾਈ ਕਰਾਂਗੇ।