ਪੀਐਮ ਮੋਦੀ ਅੱਜ ਜਾਣਗੇ ਚੇਨਈ ਅਤੇ ਹੈਦਰਾਬਾਦ, ਕਈ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹੈਦਰਾਬਾਦ ਵਿੱਚ ਇੰਡੀਅਨ ਸਕੂਲ ਆਫ਼ ਬਿਜ਼ਨਸ (ISB) ਦੇ 20 ਸਾਲ ਪੂਰੇ ਹੋਣ ਸਬੰਧੀ ਇੱਕ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਉਹ ਚੇਨਈ ਵਿੱਚ 31,400 ਕਰੋੜ ਰੁਪਏ ਤੋਂ ਵੱਧ ਦੇ 11 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਇਹ ਜਾਣਕਾਰੀ ਦਿੱਤੀ।

ਇੱਕ ਬਿਆਨ ਵਿੱਚ, ਪੀਐਮਓ ਨੇ ਕਿਹਾ ਕਿ ਉਹ ਜਿਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਜਾਂ ਚੇਨਈ ਵਿੱਚ ਨੀਂਹ ਪੱਥਰ ਰੱਖਣਗੇ, ਉਹ ਖੇਤਰ ਵਿੱਚ ਸਮਾਜਿਕ-ਆਰਥਿਕ ਖੁਸ਼ਹਾਲੀ ਵਿੱਚ ਸੁਧਾਰ ਕਰਨ ਵਿੱਚ ਮਦਦ ਕਰਨਗੇ। ਇਸ ਦੇ ਨਾਲ ਹੀ ਇਸ ਦਾ ਬਹੁਤ ਸਾਰੇ ਸੈਕਟਰਾਂ ‘ਤੇ ਭਾਰੀ ਪ੍ਰਭਾਵ ਪਵੇਗਾ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ‘ਚ ਵੀ ਮਦਦ ਮਿਲੇਗੀ।

ਪੀਐਮਓ ਨੇ ਕਿਹਾ ਕਿ ਮੋਦੀ ਅੱਜ ਹੈਦਰਾਬਾਦ ਅਤੇ ਚੇਨਈ ਦਾ ਦੌਰਾ ਕਰਨਗੇ ਅਤੇ ਦੁਪਹਿਰ 2 ਵਜੇ ਦੇ ਕਰੀਬ ਆਈਐਸਬੀ ਹੈਦਰਾਬਾਦ ਦੇ 20 ਸਾਲ ਪੂਰੇ ਹੋਣ ਦੇ ਸਮਾਗਮ ਵਿੱਚ ਸ਼ਾਮਿਲ ਹੋਣਗੇ। ਫਿਰ ਉਹ 2022 ਦੇ ਪੋਸਟ ਗ੍ਰੈਜੂਏਟ ਪ੍ਰੋਗਰਾਮ ਕਲਾਸ ਦੇ ਗ੍ਰੈਜੂਏਸ਼ਨ ਸਮਾਰੋਹ ਨੂੰ ਸੰਬੋਧਨ ਕਰਨਗੇ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਸ਼ਾਮ ਕਰੀਬ 5:45 ਵਜੇ ਚੇਨਈ ਦੇ ਜੇਐਲਐਨ ਇਨਡੋਰ ਸਟੇਡੀਅਮ ਵਿੱਚ 31,400 ਕਰੋੜ ਰੁਪਏ ਤੋਂ ਵੱਧ ਦੇ 11 ਪ੍ਰਾਜੈਕਟਾਂ ਦਾ ਨੀਂਹ ਪੱਥਰ ਜਾਂ ਉਦਘਾਟਨ ਕਰਨਗੇ। ਇਹਨਾਂ ਪ੍ਰੋਜੈਕਟਾਂ ਨੂੰ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ, ‘ਕੁਨੈਕਟੀਵਿਟੀ’ ਵਧਾਉਣ ਅਤੇ ਖੇਤਰ ਵਿੱਚ ਜੀਵਨ ਨੂੰ ਆਸਾਨ ਬਣਾਉਣ ਵੱਲ ਇੱਕ ਕਦਮ ਵਜੋਂ ਦੇਖਿਆ ਜਾਂਦਾ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਚੇਨਈ ਵਿੱਚ ਪ੍ਰਧਾਨ ਮੰਤਰੀ ਮੋਦੀ ਲਗਭਗ 2,900 ਕਰੋੜ ਰੁਪਏ ਦੇ ਪੰਜ ਪ੍ਰੋਜੈਕਟ ਦੇਸ਼ ਨੂੰ ਸਮਰਪਿਤ ਕਰਨਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

CM ਮਾਨ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ VC ਰਾਜ ਬਹਾਦੁਰ ਦਾ ਅਸਤੀਫ਼ਾ ਕੀਤਾ ਮਨਜ਼ੂਰ

ਚੰਡੀਗੜ੍ਹ : CM ਭਗਵੰਤ ਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਅੱਜ ਬਾਬਾ ਫਰੀਦ ਯੂਨੀਵਰਸਿਟੀ ਦੇ …

Leave a Reply

Your email address will not be published.