ਪ੍ਰਧਾਨ ਮੰਤਰੀ ਮੋਦੀ 5 ਜਨਵਰੀ ਨੂੰ ਆਉਣਗੇ ਪੰਜਾਬ, ਸੂਬੇ ਲਈ ਕਰਨ ਸਕਦੇ ਨੇ ਵੱਡੇ ਐਲਾਨ

TeamGlobalPunjab
2 Min Read

ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ, 2022 ਨੂੰ ਫਿਰੋਜ਼ਪੁਰ ਦੇ ਪੀ.ਜੀ.ਆਈ. ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੋਦੀ ਦੀ ਪੰਜਾਬ ‘ਚ ਹੋਣ ਵਾਲੀ ਰੈਲੀ ਭਾਜਪਾ ਦਾ ਨਵਾਂ ਇਤਿਹਾਸ ਸਿਰਜੇਗੀ। ਸ਼ਰਮਾ ਨੇ ਕਿਹਾ ਕਿ ਇਸ ਇਤਿਹਾਸਕ ਰੈਲੀ ਦੀ ਦੇਖ-ਰੇਖ ਅਤੇ ਸਫਲ ਬਣਾਉਣ ਲਈ ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵਿਸ਼ਵ ਭਰ ਦੇ ਹਰਮਨ ਪਿਆਰੇ ਅਤੇ ਆਪਣੇ ਚਹੇਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਨ ਲਈ 5 ਜਨਵਰੀ ਨੂੰ ਪੰਜਾਬ ਭਰ ਤੋਂ ਭਾਜਪਾ ਵਰਕਰ ਅਤੇ ਹੋਰ ਲੱਖਾਂ ਦੀ ਗਿਣਤੀ ਵਿੱਚ ਲੋਕ ਫਿਰੋਜ਼ਪੁਰ ਪੁੱਜਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਬਹੁਤ ਲੰਬੇ ਵਕਫ਼ੇ ਤੋਂ ਬਾਅਦ ਗੁਰੂਆਂ ਦੀ ਪਵਿੱਤਰ ਧਰਤੀ ‘ਤੇ ਆ ਰਹੇ ਹਨ।

ਉਨ੍ਹਾਂ ਕਿਹਾ ਪੰਜਾਬ ਦੇ ਹਰ ਵਰਗ ਦੇ ਕਰੋੜਾਂ ਲੋਕ ਆਪਣੇ ਪਿਆਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੁਣਨ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਅਤੇ ਉਨ੍ਹਾਂ ਦਾ ਇੰਤਜ਼ਾਰ ਬਹੁਤ ਜਲਦੀ ਖਤਮ ਹੋਣ ਵਾਲਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਵਿੱਚ ਇਕੱਠੇ ਹੋਏ ਲੱਖਾਂ ਲੋਕਾਂ ਦੇ ‘ਭਾਜਪਾ ਜ਼ਿੰਦਾਬਾਦ’ ਦੇ ਨਾਅਰਿਆਂ ਦੀ ਗੂੰਜ ਇੱਕ ਵਾਰ ਫਿਰ ਉਨ੍ਹਾਂ ਲੋਕਾਂ ਦੇ ਇਰਾਦਿਆਂ ਨੂੰ ਡੂੰਘੀ ਸੱਟ ਸਾਬਤ ਹੋਵੇਗੀ, ਜਿਹੜੇ ਪੰਜਾਬ ਦੇ ਲੋਕਾਂ ਨੂੰ ਝੂਠੇ ਅਤੇ ਲੁਭਾਉਣੇ ਵਾਦੇ ਕਰਕੇ ਠੱਗਣ ਅਤੇ ਲੁੱਟਣ ਦੇ ਮਕਸਦ ਨਾਲ ਸੱਤਾ ਦੇ ਸੁਫਨੇ ਵੇਖ ਰਹੇ ਹਨ। ਇਹ ਨਾਅਰੇ ਵਿਰੋਧੀ ਧਿਰ ਦੇ ਕੰਨਾਂ ਤੱਕ ਪਹੁੰਚ ਕੇ ਉਨ੍ਹਾਂ ਦੀ ਨੀਂਦ ਹਰਾਮ ਕਰ ਦੇਣਗੇ।

ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਜਿੱਥੇ ਪ੍ਰਧਾਨ ਮੰਤਰੀ ਮੋਦੀ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ, ਉੱਥੇ ਹੀ ਇਸ ਰੈਲੀ ਦੌਰਾਨ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਵੀ ਕਰਨਗੇ। ਸ਼ਰਮਾ ਨੇ ਕਿਹਾ ਕਿ ਇਸ ਸਬੰਧੀ ਸਾਰਿਆਂ ਦੀਆਂ ਪ੍ਰਬੰਧਕੀ ਜ਼ਿੰਮੇਵਾਰੀਆਂ ਲਗਾਈਆਂ ਗਈਆਂ ਹਨ। ਸ਼ਰਮਾ ਨੇ ਸਾਰਿਆਂ ਨੂੰ 5 ਜਨਵਰੀ ਨੂੰ ਹੁਮਹੁਮਾਂ ਕੇ ਫਿਰੋਜ਼ਪੁਰ ਪੁੱਜਣ ਦਾ ਸੱਦਾ ਦਿੱਤਾ।

- Advertisement -

Share this Article
Leave a comment