ਸਾਬਕਾ PM ਜਵਾਹਰ ਲਾਲ ਨਹਿਰੂ ਦੀ 125ਵੀਂ ਜਯੰਤੀ: ਪ੍ਰਧਾਨ ਮੰਤਰੀ ਮੋਦੀ ਅਤੇ ਕਾਂਗਰਸ ਪ੍ਰਧਾਨ ਖੜਗੇ ਨੇ ਭੇਟ ਕੀਤੀ ਸ਼ਰਧਾਂਜਲੀ

Global Team
3 Min Read

ਨਵੀ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਨੂੰ ਆਜ਼ਾਦੀ ਘੁਲਾਟੀਏ ਅਤੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ 125ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਸੰਦੇਸ਼ ਸਾਂਝਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਅਸੀਂ ਸੁਤੰਤਰ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ 125ਵੀਂ ਜਨਮ ਵਰ੍ਹੇਗੰਢ ਮਨਾ ਰਹੇ ਹਾਂ। ਉਨ੍ਹਾਂ ਨੂੰ ਮੇਰੀ ਸ਼ਰਧਾਂਜਲੀ। ਅਸੀਂ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੀ ਭੂਮਿਕਾ ਨੂੰ ਯਾਦ ਕਰਦੇ ਹਾਂ।”

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਪੋਸਟ ਵਿੱਚ ਲਿਖਿਆ – ਪੰਡਿਤ ਜਵਾਹਰ ਲਾਲ ਨਹਿਰੂ ਦੀ ਵਿਰਾਸਤ ਇੱਕ ਸਦੀਵੀ ਚਾਨਣ ਮੁਨਾਰੇ ਵਾਂਗ ਹੈ, ਜੋ ਭਾਰਤ ਦੇ ਵਿਚਾਰ ਅਤੇ ਉਨ੍ਹਾਂ ਦੁਆਰਾ ਪਾਲੀਆਂ ਗਈਆਂ ਕਦਰਾਂ-ਕੀਮਤਾਂ – ਆਜ਼ਾਦੀ, ਲੋਕਤੰਤਰ, ਧਰਮ ਨਿਰਪੱਖਤਾ ਅਤੇ ਵਿਗਿਆਨਕ ਸੁਭਾਅ ਨੂੰ ਰੌਸ਼ਨ ਕਰਦੀ ਹੈ। ਉਨ੍ਹਾਂ ਦੀ ਦੂਰਦ੍ਰਿਸ਼ਟੀ ਸਾਨੂ ਪ੍ਰੇਰਿਤ ਕਰਦੀ ਹੈ ਅਤੇ ਸਾਡੇ ਸਮੂਹਿਕ ਕਾਰਜਾਂ ਨੂੰ ਆਕਾਰ ਦਿੰਦੀ ਹੈ। ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ, ਇੱਕ ਅਜਿਹੇ ਨੇਤਾ ਨੂੰ ਸ਼ਰਧਾਂਜਲੀ ਜੋ ਸੱਚਾਈ, ਏਕਤਾ ਅਤੇ ਸ਼ਾਂਤੀ ਨੂੰ ਡੂੰਘਾ ਪਿਆਰ ਕਰਦੇ ਸਨ। ਸਾਡੇ ਦੇਸ਼ ਦੇ ਭਵਿੱਖ ਨੂੰ ਬਾਲ ਦਿਵਸ ਦੀਆਂ ਮੁਬਾਰਕਾਂ। ਪੋਸਟ ਦੇ ਸ਼ੁਰੂ ਵਿੱਚ ਪੰਡਿਤ ਜਵਾਹਰ ਲਾਲ ਨਹਿਰੂ ਦਾ ਇੱਕ ਸੰਦੇਸ਼ ਵੀ ਲਿਖਿਆ – ‘ਸਾਨੂੰ ਸ਼ਾਂਤੀ ਦੀ ਇੱਕ ਪੀੜ੍ਹੀ ਦੀ ਲੋੜ ਹੈ।’

ਦੱਸ ਦਈਏ ਕਿ ਪੰਡਿਤ ਨਹਿਰੂ ਦਾ ਜਨਮ ਦਿਨ ਹਰ ਸਾਲ 14 ਨਵੰਬਰ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ‘ਤੇ, ਦੇਸ਼ ਭਰ ਦੇ ਬੱਚਿਆਂ ਅਤੇ ਅਧਿਆਪਕਾਂ ਵਿੱਚ ਜਸ਼ਨ ਅਤੇ ਯਾਦਾਂ ਦਾ ਮਾਹੌਲ ਹੈ। ਨਹਿਰੂ ਦਾ ਜਨਮ 14 ਨਵੰਬਰ, 1889 ਨੂੰ ਇਲਾਹਾਬਾਦ ਵਿੱਚ ਹੋਇਆ ਸੀ। ਉਹ ਭਾਰਤੀ ਆਜ਼ਾਦੀ ਅੰਦੋਲਨ ਦੇ ਇੱਕ ਪ੍ਰਮੁੱਖ ਨੇਤਾ ਸਨ ਅਤੇ ਸੁਤੰਤਰ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਬਣੇ। ਲੰਬੇ ਜਨਤਕ ਜੀਵਨ ਅਤੇ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਤੋਂ ਬਾਅਦ, ਨਹਿਰੂ ਦਾ 27 ਮਈ, 1964 ਨੂੰ ਦੇਹਾਂਤ ਹੋ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment