ਪ੍ਰਧਾਨ ਮੰਤਰੀ ਮੋਦੀ ਦੀ ਕਿਸਾਨਾਂ ਨੂੰ ਅਪੀਲ ; ਭਲਕੇ ਹੋਣ ਵਾਲੇ ਸਮਾਗਮ ‘ਚ ਕਰੋ ਸ਼ਿਰਕਤ

TeamGlobalPunjab
1 Min Read

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕਿਸਾਨਾਂ ਨੂੰ ਭਲਕੇ (16 ਦਸੰਬਰ) ਹੋਣ ਵਾਲੇ ਖੇਤੀਬਾੜੀ ਨਾਲ ਜੁੜੇ ਸੰਮੇਲਨ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਖੇਤੀ ਨਾਲ ਸਬੰਧਤ ਇਹ ਸੰਮੇਲਨ ਯਕੀਨੀ ਤੌਰ ‘ਤੇ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗਾ ।

ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, ‘ਕੱਲ੍ਹ ਸਵੇਰੇ 11 ਵਜੇ ਮੈਨੂੰ ਇੱਕ ਦਿਲਚਸਪ ਪ੍ਰੋਗਰਾਮ ਵਿੱਚ ਹਿੱਸਾ ਲੈਣ ਦਾ ਮੌਕਾ ਮਿਲੇਗਾ। ਇਹ ਰਾਸ਼ਟਰੀ ਸੰਮੇਲਨ ਜ਼ੀਰੋ ਬਜਟ ਕੁਦਰਤੀ ਖੇਤੀ ਨਾਲ ਜੁੜਿਆ ਹੋਇਆ ਹੈ। ਮੈਂ ਬੇਨਤੀ ਕਰਦਾ ਹਾਂ ਕਿ ਖੇਤੀਬਾੜੀ ਅਤੇ ਇਸ ਦੇ ਸਟਾਰਟ-ਅੱਪ ਨਾਲ ਜੁੜੇ ਲੋਕਾਂ ਨੂੰ ਇਸ ਰਾਸ਼ਟਰੀ ਸੰਮੇਲਨ ਦਾ ਹਿੱਸਾ ਹੋਣਾ ਚਾਹੀਦਾ ਹੈ।’

ਪੀ.ਐਮ. ਅਨੁਸਾਰ, ‘ਇਸ ਕਨਕਲੇਵ ਵਿੱਚ ਕੁਦਰਤੀ ਖੇਤੀ ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਜਾਵੇਗਾ, ਤਾਂ ਜੋ ਸਾਡੇ ਮਿਹਨਤੀ ਅੰਨਦਾਤਾਵਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।’

 

 

‘ਇਸ ਨਾਲ ਖੇਤੀ ਖੇਤਰ ਵਿੱਚ ਨਵੀਨਤਾਕਾਰੀ ਤਰੀਕਿਆਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਮੈਂ ਦੇਸ਼ ਭਰ ਦੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੰਦਾ ਹਾਂ ।’

Share this Article
Leave a comment