ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11 ਵਜੇ ਰੇਡੀਓ ‘ਤੇ ‘ਮਨ ਕੀ ਬਾਤ’ ਪ੍ਰੋਗਰਾਮ ਦੇ ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਸ ਵਾਰ ‘ਮਨ ਕੀ ਬਾਤ’ ‘ਚ ਪ੍ਰਧਾਨ ਮੰਤਰੀ ਮੋਦੀ ਕੋਰੋਨਾ ਵਾਇਰਸ ਦੇ ਸੰਕਰਮਣ, ਪੂਰਬੀ ਲੱਦਾਖ ‘ਚ ਚੀਨ ਨਾਲ ਚੱਲ ਰਹੇ ਤਣਾਅ ਅਤੇ ਮੁੱਖ ਵਿਰੋਧੀ ਧਿਰ ਕਾਂਗਰਸ ਵੱਲੋਂ ਅਪਣਾਏ ਜਾ ਰਹੇ ਹਮਲਾਵਰ ਰੁਖ ਨੂੰ ਲੈ ਕੇ ਆਮ ਲੋਕਾਂ ਸਾਹਮਣੇ ਆਪਣਾ ਪੱਖ ਪੇਸ਼ ਕਰ ਸਕਦੇ ਹਨ।
ਪੀਐਮ ਮੋਦੀ ਨੇ ਸ਼ਨੀਵਾਰ ਨੂੰ ਆਪਣੇ ਟਵਿੱਟਰ ਅਕਾਊਂਟ ‘ਤੇ ਖੁਦ ਹੀ ਐਤਵਾਰ ਨੂੰ ਸਵੇਰੇ 11 ਵਜੇ‘ ਮਨ ਕੀ ਬਾਤ ’ਪ੍ਰੋਗਰਾਮ ਦੀ ਜਾਣਕਾਰੀ ਆਮ ਜਨਤਾ ਨੂੰ ਦਿੱਤੀ। ‘ਮਨ ਦੀ ਬਾਤ’ ਪ੍ਰੋਗਰਾਮ ਜ਼ਰੀਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੇਸ਼ ਦੇ ਨਾਂ ਇਹ 66ਵਾਂ ਸੰਬੋਧਨ ਹੋਵਗਾ। ਪ੍ਰਧਾਨ ਮੰਤਰੀ ਦੀ ਤਰਫੋਂ ਚੀਨ ਦੇ ਮੁੱਦੇ ‘ਤੇ ਵਿਚਾਰ ਵਟਾਂਦਰੇ ਦੀ ਸੰਭਾਵਨਾ ਇਸ ਲਈ ਬਣ ਰਹੀ ਹੈ ਕਿਉਂਕਿ ਭਾਜਪਾ ਨੇ ਆਪਣੇ ਸਾਰੇ ਵਰਕਰਾਂ ਨੂੰ ਇਸ ਪ੍ਰੋਗਰਾਮ ਨੂੰ ਸੁਣਨ ਲਈ ਕਿਹਾ ਹੈ।
Tune in tomorrow at 11 AM! #MannKiBaat pic.twitter.com/18L6NQo6sS
— Narendra Modi (@narendramodi) June 27, 2020
ਇਸ ਦੇ ਨਾਲ ਹੀ ਭਾਜਪਾ ਨੇ ਪ੍ਰੋਗਰਾਮ ‘ਚ ਕਹੀ ਜਾਣ ਵਾਲੀਆਂ ਗੱਲਾਂ ਨੂੰ ਦੇਸ਼ ਵਾਸੀਆਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਪਾਰਟੀ ਦੇ ਕਾਰਕੁਨਾਂ ਨੂੰ ਸੌਂਪੀ ਹੈ। ਅਜਿਹੀ ਸਥਿਤੀ ਵਿਚ ਇਹ ਮੰਨਿਆ ਜਾ ਰਿਹਾ ਹੈ ਕਿ ਪ੍ਰੋਗਰਾਮ ਦੇ ਜ਼ਰੀਏ ਮੋਦੀ ਚੀਨ ਨਾਲ ਯੁੱਧ ਦੀ ਸਥਿਤੀ ‘ਚ ਆਮ ਲੋਕਾਂ ਨੂੰ ਆਪਣੀਆਂ ਤਿਆਰੀਆਂ ਬਾਰੇ ਭਰੋਸਾ ਦੇਣ ਦੇ ਨਾਲ-ਨਾਲ ਉਨ੍ਹਾਂ ਤੋਂ ਇਸ ਗੰਭੀਰ ਸੰਕਟ ‘ਚ ਸ਼ਾਂਤੀ ਰੱਖਣ ਦੀ ਅਪੀਲ ਵੀ ਕਰ ਸਕਦੇ ਹਨ।
ਸਰੋਤੇ ਆਲ ਇੰਡੀਆ ਰੇਡੀਓ, ਡੀ.ਡੀ. ਅਤੇ ਨਰਿੰਦਰ ਮੋਦੀ ਮੋਬਾਈਲ ਐੱਪ ਜ਼ਰੀਏ ਪ੍ਰਧਾਨ ਮੰਤਰੀ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣ ਸਕਦੇ ਹਨ।