5 ਨਵੰਬਰ ਨੂੰ ਪੰਜਾਬ ਆਉਣਗੇ PM ਮੋਦੀ, ਮੁਖੀ ਗੁਰਿੰਦਰ ਢਿੱਲੋਂ ਨਾਲ ਕਰਨਗੇ ਮੁਲਾਕਾਤ

Rajneet Kaur
2 Min Read

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਪੰਜਾਬ ਆ ਰਹੇ ਹਨ। ਉਹ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ। ਹਿਮਾਚਲ ਪ੍ਰਦੇਸ਼ ਵਿਚ ਹੋਣ ਵਾਲੀਆਂ ਚੋਣਾਂ  ਸਬੰਧੀ ਰੈਲੀਆਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਸੁੰਦਰਨਗਰ ਵਿੱਚ ਅਤੇ ਦੁਪਹਿਰ ਨੂੰ ਸੋਲਨ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ।

ਇਸ ਦੇ ਨਾਲ ਹੀ ਉਹ 9 ਨਵੰਬਰ ਨੂੰ ਕਾਂਗੜਾ ਦੇ ਸ਼ਾਹਪੁਰ ਚੰਬੀ ਮੈਦਾਨ ‘ਚ ਚੋਣ ਰੈਲੀ ਕਰਨਗੇ। ਪ੍ਰਧਾਨ ਮੰਤਰੀ ਉਸੇ ਦਿਨ ਹਮੀਰਪੁਰ ਦੇ ਸੁਜਾਨਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਉਹ ਡੇਰਾ ਬਿਆਸ ਪਹੁੰਚਣਗੇ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਸੁਰੱਖਿਆ ਪ੍ਰਬੰਧ ਮਜ਼ਬੂਤ ​​ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਬਿਆਸ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪੁਲਿਸ ਨੂੰ ਵੀ ਇਸ ਸਬੰਧੀ ਪੁਖਤਾ ਸੁਰੱਖਿਆ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਡੇਰਾ ਬਿਆਸ ਦੇ ਮੁਖੀ ਨੂੰ ਮਿਲਣ ਤੋਂ ਬਾਅਦ ਉਹ ਸ੍ਰੀ ਦਰਬਾਰ ਸਾਹਿਬ ਵੀ ਮੱਥਾ ਟੇਕਣਗੇ।

Share This Article
Leave a Comment