ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਨਹੀਂ ਹੋਣਗੇ PM ਮੋਦੀ; ਜਾਣੋ ਕੌਣ ਕਰੇਗਾ ਭਾਰਤ ਦੀ ਨੁਮਾਇੰਦਗੀ

Global Team
2 Min Read

ਨਵੀ ਦਿੱਲੀ : ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐਨਪੀ) ਦੇ ਚੇਅਰਮੈਨ ਤਾਰਿਕ ਰਹਿਮਾਨ 17 ਫਰਵਰੀ ਨੂੰ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਨੇਤਾਵਾਂ ਨੂੰ ਇਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ ਪਰ ਪੀਐਮ ਮੋਦੀ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਨਹੀਂ ਹੋਣਗੇ।

ਬੰਗਲਾਦੇਸ਼ ਦੇ ਨਵ-ਨਿਯੁਕਤ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਰਤ ਵੱਲੋਂ ਲੋਕ ਸਭਾ ਸਪੀਕਰ ਓਮ ਬਿਰਲਾ ਪ੍ਰਤੀਨਿਧਤਾ ਕਰਨਗੇ। ਇਹ ਜਾਣਕਾਰੀ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਸਾਂਝੀ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਪ੍ਰਧਾਨ ਮੰਤਰੀ ਮੋਦੀ ਬੀ.ਐਨ.ਪੀ (BNP) ਪ੍ਰਧਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਗੁਆਂਢੀ ਦੇਸ਼ ਦਾ ਦੌਰਾ ਕਰ ਸਕਦੇ ਹਨ। ਪਰ ਭਾਰਤ ਵਿੱਚ ‘ਏਆਈ ਇਮਪੈਕਟ ਸਮਿਟ’ (ਦੇ ਆਯੋਜਨ ਅਤੇ ਕਈ ਦੇਸ਼ਾਂ ਦੇ ਮਹਿਮਾਨਾਂ ਦੀ ਆਮਦ ਸਮੇਤ ਹੋਰ ਮਿੱਥੇ ਹੋਏ ਪ੍ਰੋਗਰਾਮਾਂ ਵਿੱਚ ਰੁੱਝੇ ਹੋਣ ਕਾਰਨ ਪ੍ਰਧਾਨ ਮੰਤਰੀ ਮੋਦੀ ਬੰਗਲਾਦੇਸ਼ ਨਹੀਂ ਜਾ ਸਕਣਗੇ। ਪ੍ਰਧਾਨ ਮੰਤਰੀ ਮੋਦੀ ਦਾ 17 ਫਰਵਰੀ ਨੂੰ ਮੁੰਬਈ ਵਿੱਚ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਨ ਨਾਲ ਦੁਵੱਲੀ ਬੈਠਕ ਦਾ ਪ੍ਰੋਗਰਾਮ ਪਹਿਲਾਂ ਹੀ ਤੈਅ ਹੈ।

ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ, ਲੋਕ ਸਭਾ ਸਪੀਕਰ ਓਮ ਬਿਰਲਾ, 17 ਫਰਵਰੀ, 2026 ਨੂੰ ਢਾਕਾ ਵਿੱਚ ‘ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ’ ਦੇ ਚੇਅਰਮੈਨ ਤਾਰਿਕ ਰਹਿਮਾਨ ਦੀ ਅਗਵਾਈ ਵਾਲੀ ਬੰਗਲਾਦੇਸ਼ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਰਤ ਸਰਕਾਰ ਦੀ ਪ੍ਰਤੀਨਿਧਤਾ ਕਰਨਗੇ।

ਬਿਆਨ ਚ ਅੱਗੇ ਕਿਹਾ ਗਿਆ ਹੈ ਕਿ “ਇਸ ਅਹਿਮ ਪ੍ਰੋਗਰਾਮ ਵਿੱਚ ਲੋਕ ਸਭਾ ਸਪੀਕਰ ਦਾ ਸ਼ਾਮਲ ਹੋਣਾ ਭਾਰਤ ਅਤੇ ਬੰਗਲਾਦੇਸ਼ ਦੇ ਲੋਕਾਂ ਵਿਚਕਾਰ ਡੂੰਘੀ ਅਤੇ ਪੱਕੀ ਦੋਸਤੀ ਨੂੰ ਦਰਸਾਉਂਦਾ ਹੈ, ਅਤੇ ਸਾਡੇ ਦੋਵਾਂ ਦੇਸ਼ਾਂ ਨੂੰ ਜੋੜਨ ਵਾਲੀਆਂ ਜਮਹੂਰੀ (ਲੋਕਤੰਤਰੀ) ਕਦਰਾਂ-ਕੀਮਤਾਂ ਪ੍ਰਤੀ ਭਾਰਤ ਦੀ ਦ੍ਰਿੜ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ।”

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment