71 ਸਾਲ ਦੀ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ; ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਜਨਮਦਿਨ ਦੀ ਵਧਾਈ

Global Team
3 Min Read

ਨਵੀ ਦਿੱਲੀ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਜਿਨ੍ਹਾਂ ਨੂੰ ਲੋਕ ‘ਦੀਦੀ’ ਕਹਿ ਕੇ ਵੀ ਬੁਲਾਉਂਦੇ ਹਨ, ਭਾਰਤੀ ਰਾਜਨੀਤੀ ਵਿੱਚ ਇੱਕ ਜਾਣੀ-ਪਛਾਣੀ ਹਸਤੀ ਹੈ। ਅੱਜ ਉਨ੍ਹਾਂ ਦਾ ਜਨਮਦਿਨ ਹੈ। ਟੀਐਮਸੀ ਮੁਖੀ ਮਮਤਾ ਬੈਨਰਜੀ ਅੱਜ 71 ਸਾਲ ਦੀ ਹੋ ਗਈ ਹੈ। ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਲੋਕ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਜਨਮਦਿਨ ਮੌਕੇ ਵਧਾਈ ਦੇ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪੱਛਮੀ ਬੰਗਾਲ ਦੀ ਮੌਜੂਦਾ ਮੁੱਖ ਮੰਤਰੀ ਅਤੇ ਰਾਜਨੀਤਿਕ ਪਾਰਟੀ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੂੰ ਵਧਾਈ ਦਿੰਦਿਆਂ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਪੋਸਟ ਸਾਂਝੀ ਕਰ ਕੇ ਪ੍ਰਧਾਨ ਮੰਤਰੀ ਮੋਦੀ ਨੇ ਮਮਤਾ ਬੈਨਰਜੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਆਪਣੇ ਸੰਦੇਸ਼ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, “ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਦੀਦੀ ਨੂੰ ਜਨਮਦਿਨ ਦੀਆਂ ਮੁਬਾਰਕਾਂ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕਰਦਾ ਹਾਂ।”

ਦੱਸ ਦਈਏ ਕਿ 5 ਜਨਵਰੀ, 1955 ਨੂੰ ਜਨਮੀ, ਬੈਨਰਜੀ ਤਿੰਨ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਰਹਿ ਚੁੱਕੀ ਹੈ। ਉਹ ਪੱਛਮੀ ਬੰਗਾਲ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਹੈ। ਮਮਤਾ ਬੈਨਰਜੀ ਸੱਤ ਵਾਰ ਲੋਕ ਸਭਾ ਮੈਂਬਰ ਵੀ ਰਹਿ ਚੁੱਕੀ ਹੈ ਅਤੇ ਕੇਂਦਰੀ ਕੈਬਨਿਟ ਵਿੱਚ ਮੰਤਰੀ ਵਜੋਂ ਵੀ ਸੇਵਾ ਨਿਭਾ ਚੁੱਕੀ ਹੈ। ਮਮਤਾ ਬੈਨਰਜੀ ਨੇ 15 ਸਾਲ ਦੀ ਉਮਰ ਵਿੱਚ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ ਸੀ। ਛੋਟੀ ਉਮਰ ਵਿੱਚ ਆਪਣੇ ਪਿਤਾ ਨੂੰ ਗੁਆਉਣ ਤੋਂ ਬਾਅਦ, ਮਮਤਾ ਨੇ ਆਪਣੇ ਆਪ ਨੂੰ ਸੰਭਾਲਿਆ ਅਤੇ ਬੀਏ ਕਰਨ ਤੋਂ ਬਾਅਦ, ਇਸਲਾਮਿਕ ਇਤਿਹਾਸ ਵਿੱਚ ਮਾਸਟਰ ਦੀ ਡਿਗਰੀ ਪ੍ਰਾਪਤ ਕੀਤੀ। ਫਿਰ ਉਸਨੇ ਜੋਗੇਸ਼ ਚੰਦਰ ਚੌਧਰੀ ਕਾਲਜ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ। ਮਮਤਾ ਬੈਨਰਜੀ ਨੇ ਨਾ ਸਿਰਫ਼ ਰਾਜ ਦੀ ਰਾਜਨੀਤੀ ਵਿੱਚ ਆਪਣੀ ਪਛਾਣ ਬਣਾਈ ਬਲਕਿ ਦੇਸ਼ ਭਰ ਵਿੱਚ ਮਜ਼ਬੂਤ ​​ਮਹਿਲਾ ਲੀਡਰਸ਼ਿਪ ਦੇ ਪ੍ਰਤੀਕ ਦੇ ਰੂਪ ਵਜੋਂ ਵੀ ਉੱਭਰੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment