PM ਮੋਦੀ ਨੂੰ ਸਭ ਕੁਝ ਵੇਚਣ ਦਾ ਹੁਨਰ , ਉਹ ਗੰਜੇ ਲੋਕਾਂ ਨੂੰ ਕੰਘੀ ਵੀ ਵੇਚ ਸਕਦੇ ਹਨ: ਸੰਜੇ ਸਿੰਘ

Rajneet Kaur
2 Min Read

ਨਿਊਜ਼ ਡੈਸਕ: ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਵਿਕਾਸ ਅਤੇ ਤਰੱਕੀ ਦੀ ਗੱਲ ਨਹੀਂ ਕਰ ਰਹੇ ਸਗੋਂ ਨਫਰਤ ਫੈਲਾਉਣ ਲਈ ਸ਼ਮਸ਼ਾਨਘਾਟ ਦੀ ਗੱਲ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਕਾਸ ਅਤੇ ਸਿੱਖਿਆ ਦੀ ਗੱਲ ਕਰਦੀ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਦਾ ਡਬਲ ਇੰਜਣ ਪੂਰੀ ਤਰ੍ਹਾਂ ਫੇਲ੍ਹ ਹੋ ਗਿਆ ਹੈ। ਉੱਤਰ ਪ੍ਰਦੇਸ਼ ਨੂੰ ਵਿਕਾਸ ਅਤੇ ਤਰੱਕੀ ਲਈ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਤੀਜੇ ਇੰਜਣ ਦੀ ਲੋੜ ਹੈ।

ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਕੋਲ ਦੇਸ਼ ਦੇ ਉਦਯੋਗਾਂ ਅਤੇ ਕਾਰੋਬਾਰਾਂ ਨੂੰ ਵੇਚਣ ਦਾ ਹੁਨਰ ਹੈ। ਉਹ ਯੂਪੀ ਵਿੱਚ 11 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਈ ਪ੍ਰਚਾਰ ਕਰਨ ਲਈ ਸੰਭਲ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਯੂਪੀ ਦੇ ਸਕੂਲਾਂ ‘ਚ ਮਿਡ-ਡੇ-ਮੀਲ ‘ਚ ਬੱਚਿਆਂ ਨੂੰ ਨਮਕ ਪਾ ਕੇ ਰੋਟੀਆਂ ਖੁਆਈਆਂ ਜਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੂੰ ਸਭ ਕੁਝ ਵੇਚਣ ਦਾ ਹੁਨਰ ਹੈ, ਉਹ ਗੰਜੇ ਲੋਕਾਂ ਨੂੰ ਕੰਘੀ ਵੀ ਵੇਚ ਸਕਦੇ ਹਨ। ਉਹ ਅਡਾਨੀ ਦੇ ਪ੍ਰਧਾਨ ਮੰਤਰੀ ਹਨ, ਦੇਸ਼ ਦੇ ਨਹੀਂ। ਸੰਜੇ ਸਿੰਘ ਨੇ ਚੋਣ ਮੀਟਿੰਗ ਵਿੱਚ ਹਾਜ਼ਰ ਲੋਕਾਂ ਨੂੰ ਯੂਪੀ ਵਿੱਚ ਸਰਕਾਰ ਬਣਾਉਣ ਲਈ ਆਮ ਆਦਮੀ ਪਾਰਟੀ ਨੂੰ ਹੀ ਵੋਟ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ‘ਤੇ ਹਾਊਸ ਟੈਕਸ ਅੱਧਾ ਕਰ ਦਿੱਤਾ ਜਾਵੇਗਾ, ਪਾਣੀ ‘ਤੇ ਲੱਗੇ ਟੈਕਸ ਨੂੰ ਮੁਆਫ਼ ਕੀਤਾ ਜਾਵੇਗਾ ਅਤੇ ਸਰਕਾਰ ਗੰਦਗੀ ਨੂੰ ਸਾਫ਼ ਕਰਨ ਦਾ ਕੰਮ ਕਰੇਗੀ

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment