PM ਮੋਦੀ ਦਾ ਰਾਸ਼ਨ ਕਾਰਡ ਧਾਰਕਾਂ ਲਈ ਵੱਡਾ ਐਲਾਨ

Rajneet Kaur
2 Min Read

ਨਿਊਜ਼ ਡੈਸਕ: ਜੇਕਰ ਤੁਹਾਡੇ ਕੋਲ ਰਾਸ਼ਨ ਕਾਰਡ ਹੈ ਅਤੇ ਤੁਸੀਂ ਕੇਂਦਰ ਦੁਆਰਾ ਚਲਾਈ ਜਾ ਰਹੀ ਮੁਫਤ ਰਾਸ਼ਨ ਯੋਜਨਾ ਦੇ ਲਾਭਪਾਤਰੀ ਹੋ, ਤਾਂ ਇਹ ਖਬਰ ਤੁਹਾਡੇ ਲਈ ਹੈ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਫਤ ਰਾਸ਼ਨ ਯੋਜਨਾ ਦੇ ਲਾਭਪਾਤਰੀਆਂ ਲਈ ਛੱਤੀਸਗੜ੍ਹ ‘ਚ ਰੈਲੀ ਦੌਰਾਨ ਵੱਡਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਰੈਲੀ ਵਿੱਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਗਲੇ ਪੰਜ ਸਾਲਾਂ ਤੱਕ 80 ਕਰੋੜ ਗਰੀਬ ਲੋਕਾਂ ਤੱਕ ਮੁਫਤ ਰਾਸ਼ਨ ਯੋਜਨਾ ਦਾ ਵਿਸਤਾਰ ਕਰੇਗੀ। ਸਰਕਾਰੀ ਅਧਿਕਾਰੀਆਂ ਅਨੁਸਾਰ ਸਰਕਾਰ ਦੇ ਇਸ ਕਦਮ ‘ਤੇ ਕਰੀਬ 2 ਲੱਖ ਕਰੋੜ ਰੁਪਏ ਖਰਚ ਹੋਣਗੇ।

ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (NFSA) ਦੇ ਤਹਿਤ, ਲਾਭਪਾਤਰੀਆਂ ਨੂੰ 1-3 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਅਨਾਜ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਸਕੀਮ ਤਹਿਤ ਗਰੀਬ ਪਰਿਵਾਰਾਂ ਨੂੰ ਹਰ ਮਹੀਨੇ ਪ੍ਰਤੀ ਵਿਅਕਤੀ 5 ਕਿਲੋ ਅਨਾਜ ਦਿੱਤਾ ਜਾਂਦਾ ਹੈ। ਅੰਤੋਦਿਆ ਅੰਨ ਯੋਜਨਾ (AAY) ਪਰਿਵਾਰਾਂ ਨੂੰ ਹਰ ਮਹੀਨੇ 35 ਕਿਲੋ ਅਨਾਜ ਮੁਹੱਈਆ ਕਰਵਾਇਆ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਇਹ ਘੋਸ਼ਣਾ 31 ਦਸੰਬਰ, 2023 ਨੂੰ PMGKAY ਦੀ ਸਮਾਂ ਸੀਮਾ ਪੂਰੀ ਹੋਣ ਤੋਂ ਪਹਿਲਾਂ ਕੀਤੀ ਹੈ।

PMGKAY ਨੂੰ 2020 ਵਿੱਚ ਕੋਵਿਡ ਮਹਾਂਮਾਰੀ ਦੌਰਾਨ ਪੇਸ਼ ਕੀਤਾ ਗਿਆ ਸੀ। ਇਸ ਦੇ ਤਹਿਤ, ਸਰਕਾਰ NFSAਕੋਟੇ ਅਧੀਨ ਵਿਅਕਤੀਆਂ ਨੂੰ 5 ਕਿਲੋਗ੍ਰਾਮ ਅਨਾਜ ਮੁਫਤ ਪ੍ਰਦਾਨ ਕਰਦੀ ਹੈ। ਕੇਂਦਰ ਨੇ PMGKAY ਅਤੇ NFSA ਸਕੀਮਾਂ ਨੂੰ ਮਿਲਾ ਦਿੱਤਾ ਹੈ। ਸਰਕਾਰੀ ਅਧਿਕਾਰੀਆਂ ਨੇ ਕੈਬਨਿਟ ਦੇ ਇਸ ਫੈਸਲੇ ਨੂੰ ‘ਦੇਸ਼ ਦੇ ਵਾਂਝੇ ਲੋਕਾਂ ਲਈ ਨਵੇਂ ਸਾਲ ਦਾ ਤੋਹਫਾ’ ਦੱਸਿਆ ਹੈ। ਕਿਹਾ ਗਿਆ ਸੀ ਕਿ NFSA ਤਹਿਤ 81.35 ਕਰੋੜ ਤੋਂ ਵੱਧ ਲੋਕਾਂ ਨੂੰ ਅਨਾਜ ਮਿਲੇਗਾ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਅਨਾਜ ਲਈ ਕੋਈ ਅਦਾਇਗੀ ਕਰਨ ਦੀ ਲੋੜ ਨਹੀਂ ਪਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment