ਗਾਜ਼ਾ ਦੇ ਹਸਪਤਾਲ ‘ਤੇ ਮਿਜ਼ਾਈਲ ਹਮਲੇ ‘ਤੇ PM ਮੋਦੀ ਦਾ ਵੱਡਾ ਬਿਆਨ

Rajneet Kaur
2 Min Read

ਨਿਊਜ਼ ਡੈਸਕ: ਇਜ਼ਰਾਈਲ-ਹਮਾਸ ਯੁੱਧ ਦੇ ਵਿਚਕਾਰ ਮੰਗਲਵਾਰ ਰਾਤ ਨੂੰ ਗਾਜ਼ਾ ਦੇ ਇੱਕ ਹਸਪਤਾਲ ‘ਤੇ ਰਾਕੇਟ ਹਮਲੇ ‘ਚ ਜਿਸ ਵਿੱਚ 500 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਹਮਲੇ ਨੂੰ ਲੈ ਕੇ ਦੋਵਾਂ ਪਾਸਿਆਂ ਤੋਂ ਇਲਜ਼ਾਮਾਂ ਅਤੇ ਜਵਾਬੀ ਦੋਸ਼ਾਂ ਦਾ ਦੌਰ ਚੱਲ ਰਿਹਾ ਹੈ। ਇਜ਼ਰਾਈਲ ਨੇ ਇਸ ਹਮਲੇ ਲਈ ਹਮਾਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਦੋਂ ਕਿ ਹਮਾਸ ਅਤੇ ਫਲਸਤੀਨੀ ਇਜ਼ਰਾਈਲ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਇਸ ਦੇ ਨਾਲ ਹੀ ਦੁਨੀਆ ਭਰ ਦੇ ਨੇਤਾ ਵੀ ਇਸ ਹਮਲੇ ਦੀ ਆਲੋਚਨਾ ਕਰ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਗਾਜ਼ਾ ਹਸਪਤਾਲ ‘ਚ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕੀਤਾ ਹੈ।

ਪੀਐਮ ਮੋਦੀ ਨੇ ‘ਐਕਸ’ ‘ਤੇ ਲਿਖਿਆ ਕਿ ਉਹ ਗਾਜ਼ਾ ਦੇ ਅਲ ਅਹਲੀ ਹਸਪਤਾਲ ਵਿੱਚ ਲੋਕਾਂ ਦੇ ਦੁਖਦਾਈ ਨੁਕਸਾਨ ਤੋਂ ਗਹਿਰੇ ਸਦਮੇ ‘ਚ ਹਨ। ਪੀੜਤ ਪਰਿਵਾਰਾਂ ਨਾਲ ਸਾਡੀ ਸੰਵੇਦਨਾ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਹੈ। ਉਨ੍ਹਾਂ ਇਹ ਵੀ ਲਿਖਿਆ ਕਿ ਇਸ ਸੰਘਰਸ਼ ਵਿੱਚ ਜਾਨ-ਮਾਲ ਦਾ ਨੁਕਸਾਨ ਗੰਭੀਰ ਅਤੇ ਲਗਾਤਾਰ ਚਿੰਤਾ ਦਾ ਵਿਸ਼ਾ ਹੈ। ਇਸ ਵਿੱਚ ਸ਼ਾਮਿਲ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਹਮਲੇ ਦੀ ਨਿੰਦਾ ਕਰਦੇ ਹੋਏ ਪੀਐਮ ਮੋਦੀ ਨੇ ਲਿਖਿਆ ਕਿ ਹਮਲੇ ਦੇ ਪਿੱਛੇ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment