ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਧਾਨ ਸਭਾ ਚੋਣ ਪ੍ਰਚਾਰ ਵਿਚ ਹਿੱਸਾ ਲੈਣ ਲਈ ਅੱਜ (ਸ਼ੁੱਕਰਵਾਰ) ਪੁਡੂਚੇਰੀ ਪਹੁੰਚੇ। ਇੱਥੇ ਪੀਐਮ ਮੋਦੀ ਨੇ ਰੋਡ ਸ਼ੋਅ ਕੀਤਾ ਅਤੇ ਜਨਤਾ ਦੀਆਂ ਸ਼ੁਭਕਾਮਨਾਵਾਂ ਨੂੰ ਸਵੀਕਾਰ ਕੀਤਾ। ਕਰੀਬ 1.2 ਕਿਲੋਮੀਟਰ ਦੇ ਰੋਡ ਸ਼ੋਅ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਐਨਡੀਏ ਦੇ ਕਈ ਨੇਤਾ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਦੇਖਣ ਅਤੇ ਉਨ੍ਹਾਂ ਦਾ ਸਮਰਥਨ ਕਰਨ ਲਈ ਵੱਡੀ ਭੀੜ ਮੌਕੇ ‘ਤੇ ਮੌਜੂਦ ਸੀ।
ਦੱਸ ਦਈਏ ਕਿ ਪੁਡੂਚੇਰੀ ਏਅਰਪੋਰਟ ‘ਤੇ ਉਤਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਜੰਤਾ ਸਿਗਨਲ ਜੰਕਸ਼ਨ ਪਹੁੰਚੇ। ਇੱਥੋਂ ਉਨ੍ਹਾਂ ਦਾ ਰੋਡ ਸ਼ੋਅ ਸ਼ੁਰੂ ਹੋਇਆ। ਪੀਐਮ ਮੋਦੀ ਦਾ ਰੋਡ ਸ਼ੋਅ ਅੰਨਾ ਸਾਲਈ ਵਿੱਚ ਕਰੀਬ 1.2 ਕਿਲੋਮੀਟਰ ਦੇ ਖੇਤਰ ਵਿੱਚੋਂ ਗੁਜ਼ਰਿਆ ਸੀ। ਇਸ ਤੋਂ ਬਾਅਦ ਇਹ ਕਾਮਰਾਜ ਦੀ ਮੂਰਤੀ ਨੇੜੇ ਸਮਾਪਿਤ ਹੋਇਆ। ਰੋਡ ਸ਼ੋਅ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਤੇ ਸਮਰਥਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਐਨਡੀਏ ਨੂੰ ਸਮਰਥਨ ਦੇਣ ਦੀ ਅਪੀਲ ਵੀ ਕੀਤੀ।
ਜ਼ਿਕਰਯੋਗ ਹੈ ਕਿ ਪੀਐਮ ਮੋਦੀ ਦੇ ਇਸ ਰੋਡ ਸ਼ੋਅ ‘ਚ ਹਜ਼ਾਰਾਂ ਲੋਕਾਂ ਨੇ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਦੇ ਮੱਦੇਨਜ਼ਰ ਇੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਅਰਧ ਸੈਨਿਕ ਬਲਾਂ ਦੇ ਨਾਲ-ਨਾਲ 1 ਹਜ਼ਾਰ ਤੋਂ ਵੱਧ ਪੁਲਿਸ ਵਾਲੇ ਵੀ ਮੌਕੇ ‘ਤੇ ਤਾਇਨਾਤ ਸਨ। ਭੀੜ ਪ੍ਰਬੰਧਨ ਲਈ ਸੜਕ ‘ਤੇ ਬੈਰੀਕੇਡਿੰਗ ਕੀਤੀ ਗਈ ਸੀ।
ਪੁਡੂਚੇਰੀ ਵਿੱਚ ਭਾਜਪਾ ਦਾ ਮੁੱਖ ਗਠਜੋੜ ਆਲ ਇੰਡੀਆ ਐਨਆਰ ਕਾਂਗਰਸ AINRC ਦੇ ਨਾਲ ਹੈ। 30 ਸੀਟਾਂ ਵਾਲੀ ਪੁਡੂਚੇਰੀ ਵਿਧਾਨ ਸਭਾ ‘ਚ ਭਾਜਪਾ 10 ਸੀਟਾਂ ‘ਤੇ ਚੋਣ ਲੜ ਰਹੀ ਹੈ। ਪੁਡੂਚੇਰੀ ਵਿੱਚ ਇੱਕ ਪੜਾਅ ਵਿੱਚ ਚੋਣਾਂ ਹੋਣਗੀਆਂ। ਇੱਥੇ 9 ਅਪ੍ਰੈਲ ਨੂੰ ਵੋਟਿੰਗ ਹੋਵੇਗੀ। ਇੱਥੇ ਐਨਡੀਏ ਦੇ ਹੋਰ ਭਾਈਵਾਲਾਂ ਅਰਥਾਤ AINRC ਨੇ 16, AIADMK ਨੇ 2 ਅਤੇ Latchiya Jananayaga Katchi ਨੇ 2 ਵਿਧਾਨ ਸਭਾ ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

