PM ਮੋਦੀ ਦਾ ਜਹਾਜ਼ ਹੋ ਸਕਦਾ ਹੈ ਅੱਤਵਾਦੀਆਂ ਦਾ ਨਿਸ਼ਾਨਾ, ਮੁੰਬਈ ਪੁਲਿਸ ਨੂੰ ਆਇਆ ਫੋਨ

Global Team
3 Min Read

ਨਵੀਂ ਦਿੱਲੀ: ਮੁੰਬਈ ਪੁਲਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਹਾਜ਼ ‘ਤੇ ਅੱਤਵਾਦੀ ਹਮਲੇ ਦੀ ਸੰਭਾਵਨਾ ਨੂੰ ਲੈ ਕੇ ਇਕ ਫੋਨ ਕਾਲ ਆਇਆ ਸੀ। ਪੁਲਿਸ ਨੇ ਦੱਸਿਆ ਕਿ 11 ਫਰਵਰੀ ਨੂੰ ਮੁੰਬਈ ਪੁਲਿਸ ਕੰਟਰੋਲ ਰੂਮ ‘ਚ ਇਕ ਕਾਲ ਆਈ ਸੀ, ਜਿਸ ‘ਚ ਚੇਤਾਵਨੀ ਦਿੱਤੀ ਗਈ ਸੀ ਕਿ ਪੀਐੱਮ ਮੋਦੀ ਦੇ ਜਹਾਜ਼ ‘ਤੇ ਅੱਤਵਾਦੀ ਹਮਲਾ ਕਰ ਸਕਦੇ ਹਨ। ਨਰਿੰਦਰ ਮੋਦੀ   ਅਧਿਕਾਰਤ ਵਿਦੇਸ਼ ਦੌਰੇ ‘ਤੇ ਹਨ, ਇਸ ਲਈ ਸੂਚਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਹੋਰ ਏਜੰਸੀਆਂ ਨੂੰ ਸੂਚਿਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਲ ਕਰਨ ਵਾਲੇ ਵਿਅਕਤੀ ਨੂੰ ਚੇਂਬੂਰ ਇਲਾਕੇ ਤੋਂ ਹਿਰਾਸਤ ‘ਚ ਲਿਆ ਗਿਆ ਹੈ। ਉਹ ਮਾਨਸਿਕ ਤੌਰ ‘ਤੇ ਬਿਮਾਰ ਹੈ।

ਮੱਧ ਪ੍ਰਦੇਸ਼ ਦੇ ਮੁਰੈਨਾ ਜ਼ਿਲ੍ਹੇ ਦੇ ਇੱਕ ਪਿੰਡ ਦੇ ਇੱਕ ਨੌਜਵਾਨ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਫ਼ੋਨ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਉੱਤਰ ਪ੍ਰਦੇਸ਼ ਪੁਲਿਸ ਨੂੰ ਜਦੋਂ ਇਸ ਧਮਕੀ ਦੀ ਜਾਣਕਾਰੀ ਮਿਲੀ ਤਾਂ ਐਸਟੀਐਫ ਦੀ ਟੀਮ ਮੁਰੈਨਾ ਪਹੁੰਚ ਗਈ। ਮੰਗਲਵਾਰ ਦੇਰ ਸ਼ਾਮ ਉੱਤਰ ਪ੍ਰਦੇਸ਼ ਐਸਟੀਐਫ ਦੀ ਟੀਮ ਪਿੰਡ ਪਹੁੰਚੀ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਪਰ ਮੁਲਜ਼ਮ ਦੇ ਘਰ ਨੂੰ ਤਾਲਾ ਲੱਗਿਆ ਹੋਇਆ ਸੀ। 10 ਘੰਟੇ ਦੀ ਭਾਲ ਤੋਂ ਬਾਅਦ ਨੌਜਵਾਨ ਨੂੰ ਫੜ ਲਿਆ ਗਿਆ ਅਤੇ ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਸ ਨੂੰ ਇਹ ਫੋਨ ਨੰਬਰ ਸੋਸ਼ਲ ਮੀਡੀਆ ਤੋਂ ਮਿਲਿਆ ਸੀ। ਇਹ ਮਾਮਲਾ ਮੁਰੈਨਾ ਜ਼ਿਲ੍ਹੇ ਦੇ ਸਿਵਲ ਲਾਈਨ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਮਹਾਰਾਜ ਸਿੰਘਪੁਰ ਦਾ ਹੈ।

ਇੱਥੇ ਰਹਿਣ ਵਾਲੇ ਇੱਕ 20 ਸਾਲਾ ਨੌਜਵਾਨ ਨੇ ਸੋਸ਼ਲ ਮੀਡੀਆ ਤੋਂ ਉੱਤਰ ਪ੍ਰਦੇਸ਼ ਸਰਕਾਰ ਦੇ ਵਿਜੀਲੈਂਸ ਵਿਭਾਗ ਦਾ ਨੰਬਰ ਕੱਢਿਆ, ਉਸ ਨੂੰ ਡਾਇਲ ਕੀਤਾ ਅਤੇ ਇਸ ਵਿਭਾਗ ਦੇ ਅਧਿਕਾਰੀ ਨੂੰ ਫੋਨ ‘ਤੇ ਯੋਗੀ ਆਦਿੱਤਿਆਨਾਥ ਨਾਲ ਗੱਲ ਕਰਨ ਲਈ ਕਿਹਾ ਤਾਂ ਅਧਿਕਾਰੀ ਨੇ ਕਿਹਾ, ਤੁਸੀਂ ਕੋਣ ਬੋਲ ਰਹੇ ਹੋ? ਤਾਂ ਇਸ ਨੌਜਵਾਨ ਨੇ ਕਿਹਾ ਕਿ ਮੈਂ ਯੋਗੀ ਆਦਿਤਿਆਨਾਥ ਨੂੰ ਮਾਰਨਾ ਚਾਹੁੰਦਾ ਹਾਂ, ਤਾਂ ਅਫਸਰਾਂ ਨੇ ਪੁੱਛਿਆ ਕਿ ਤੁਸੀਂ ਉਨ੍ਹਾਂ ਨੂੰ ਕਿਉਂ ਮਾਰਨਾ ਚਾਹੁੰਦੇ ਹੋ, ਤਾਂ ਨੌਜਵਾਨ ਨੇ ਕਿਹਾ ਕਿ ਮੈਂ ਉਸਨੂੰ ਮਾਰ ਕੇ ਡੌਨ ਬਣਨਾ ਚਾਹੁੰਦਾ ਹਾਂ। ਇਹ ਖਬਰ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੱਕ ਪਹੁੰਚਣ ਤੋਂ ਬਾਅਦ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਐਸਟੀਐਫ ਦੀਆਂ ਦੋ ਟੀਮਾਂ ਨੂੰ ਮੁਰੈਨਾ ਭੇਜਿਆ ਗਿਆ। ਜਾਣਕਾਰੀ ਮੁਤਾਬਕ ਐੱਸ.ਟੀ.ਐੱਫ ਦੀ ਟੀਮ ਦੋਸ਼ੀ ਦੀ ਭਾਲ ਕਰ ਰਹੀ ਸੀ, ਇਸੇ ਦੌਰਾਨ ਉਕਤ ਨੌਜਵਾਨ ਖੁਦ ਸਿਵਲ ਲਾਈਨ ਥਾਣੇ ਪਹੁੰਚ ਗਿਆ ਸੀ, ਪਿੰਡ ਦੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਦੋਸ਼ੀ ਨੌਜਵਾਨ ਮਾਨਸਿਕ ਤੌਰ ‘ਤੇ ਠੀਕ ਨਹੀਂ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment