ਪੀਐੱਮ ਨਰਿੰਦਰ ਮੋਦੀ ਵਲੋਂ ‘ਆਤਮ ਨਿਰਭਰ ਉੱਤਰ ਪ੍ਰਦੇਸ਼ ਰੁਜ਼ਗਾਰ ਮੁਹਿੰਮ’ ਦੀ ਸ਼ੁਰੂਆਤ

TeamGlobalPunjab
1 Min Read

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਆਤਮ ਨਿਰਭਰ ਉੱਤਰ ਪ੍ਰਦੇਸ਼ ਰੁਜ਼ਗਾਰ ਮੁਹਿੰਮ’ ਦੀ ਸ਼ੁਰੂਆਤ ਕੀਤੀ ਹੈ। ਪੀਐੱਮ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਮੌਜੂਦਗੀ ‘ਚ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਵਰਚੁਅਲ ਲਾਂਚਿੰਗ ਮੌਕੇ ਸੂਬਾ ਸਰਕਾਰ ਦੇ ਸਬੰਧਿਤ ਵਿਭਾਗਾਂ ਦੇ ਮੰਤਰੀ ਵੀ ਮੌਜੂਦ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੁਹਿੰਮ ਦੀ ਸ਼ੁਰੂਆਤ ਦੌਰਾਨ ਕਈ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਇਸ ਮੁਹਿੰਮ ਨਾਲ ਲਗਭਗ 1.25 ਕਰੋੜ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਇਸ ਦੇ ਨਾਲ ਮੁੱਖ ਮੰਤਰੀ ਯੋਗੀ ਨੇ ਕਿਹਾ ਕਿ 2 ਲੱਖ 68 ਹਜ਼ਾਰ ਐਮਐਸਐਮਈ ਇਕਾਇਆਂ ਨੂੰ 6556 ਕਰੋੜ ਰੁਪਏ ਦਾ ਲੋਨ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ, ‘ਕੋਰੋਨਾ ਸੰਕਟ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਾਮਿਆਂ ਅਤੇ ਵਰਕਰਾਂ ਨੂੰ ਯੋਜਨਾਵਾਂ ਅੱਗੇ ਲਿਜਾਣ ਲਈ ਸੇਧ ਦਿੱਤੀ ਸੀ, ਹੁਣ ਰੁਜ਼ਗਾਰ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਅਸੀਂ ਰਾਜ ਵਿਚ ਹੁਣ ਤਕ 30 ਲੱਖ ਪ੍ਰਵਾਸੀ ਮਜ਼ਦੂਰਾਂ ਦੀ ਹੁਨਰ ਦੀ ਮੈਪਿੰਗ ਕਰ ਚੁੱਕੇ ਹਾਂ। ਇਨ੍ਹਾਂ ਵਿਚ 18 ਸਾਲ ਤੋਂ ਘੱਟ ਉਮਰ ਦੇ ਬੱਚੇ ਸ਼ਾਮਲ ਨਹੀਂ ਹਨ। ਇਸ ਨਾਲ ਇਨ੍ਹਾਂ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ‘ਚ ਆਸਾਨੀ ਹੋਵੇਗੀ।’

Share this Article
Leave a comment