ਮੋਦੀ ਨੇ ਇੰਦਰਾ ਗਾਂਧੀ ਨੂੰ ਭੇਂਟ ਕੀਤੀ ਸ਼ਰਧਾਂਜਲੀ, ਰਾਹੁਲ ਗਾਂਧੀ ਨੇ ਕੀਤੀ ਭਾਵੁਕ ਪੋਸਟ

TeamGlobalPunjab
1 Min Read

ਨਵੀਂ ਦਿੱਲੀ: ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨਮੰਤਰੀ ਇੰਦਰਾ ਗਾਂਧੀ ਦੀ ਬਰਸੀ ‘ਤੇ ਸ਼ਨੀਵਾਰ ਨੂੰ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੇ ਟਵੀਟ ਕਰ ਕਿਹਾ, ‘‘ਸਾਡੀ ਸਾਬਕਾ ਪ੍ਰਧਾਨਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ’’ ਇੰਦਰਾ ਗਾਂਧੀ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨਮੰਤਰੀ ਸੀ। ਅੱਜ ਦੇ ਦਿਨ 1984 ਵਿੱਚ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ।


ਰਾਹੁਲ ਗਾਂਧੀ ਨੇ ਵੀ ਆਪਣੀ ਦਾਦੀ ਅਤੇ ਸਾਬਕਾ ਪੀਐਮ ਇੰਦਰਾ ਗਾਂਧੀ ਦੀ ਬਰਸੀ ‘ਤੇ ਟਵੀਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਰਾਹੁਲ ਗਾਂਧੀ ਨੇ ਇੱਕ ਸ਼ਲੋਕ ਲਿਖਦੇ ਹੋਏ ਉਨ੍ਹਾਂ ਦੇ ਦਿਖਾਏ ਰਸਤੇ ਲਈ ਇੰਦਰਾ ਗਾਂਧੀ ਨੂੰ ਧੰਨਵਾਦ ਦਿੱਤਾ।

Share This Article
Leave a Comment