ਪੀਐੱਮ ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

TeamGlobalPunjab
2 Min Read

ਨਵੀਂ ਦਿੱਲੀ: ਮਹਾਤਮਾ ਗਾਂਧੀ ਦੀ 152ਵੀਂ ਜੈਅੰਤੀ ਦੇ ਮੌਕੇ ‘ਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਰਾਜਘਾਟ ਵਿਖੇ ਪਹੁੰਚ ਕੇ ਸ਼ਰਧਾਂਜਲੀ ਦਿੱਤੀ। ਇਸ ਤੋਂ ਪਹਿਲਾਂ ਪੀਐੱਮ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਮਹਾਤਮਾ ਗਾਂਧੀ ਦੀ ਜ਼ਿੰਦਗੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰੇਗੀ।

ਇਸ ਤੋਂ ਇਲਾਵਾ ਪੀਐੱਮ ਮੋਦੀ ਨੇ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਜੈਅੰਤੀ ‘ਤੇ ਨਮਨ ਕੀਤਾ।


ਇਸ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਆਗੂਆਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

- Advertisement -


ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸੀ ਆਗੂ ਸੋਨੀਆ ਗਾਂਧੀ ਸਮੇਤ ਕਈ ਸਾਰੇ ਆਗੂ ਅੱਜ ਰਾਜਘਾਟ ਪਹੁੰਚੇ ਤੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Share this Article
Leave a comment