ਪੀਐਮ ਮੋਦੀ ਅੱਜ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨਾਲ ਕਰਨਗੇ ਗੱਲਬਾਤ

TeamGlobalPunjab
3 Min Read

ਨਵੀਂ ਦਿੱਲੀ- ਯੂਕਰੇਨ ਜੰਗ ਦੀ ਅੱਗ ਵਿੱਚ ਸੜ ਰਿਹਾ ਹੈ। ਰੂਸੀ ਹਮਲੇ 12 ਦਿਨਾਂ ਤੋਂ ਜਾਰੀ ਹਨ। ਇਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਫ਼ੋਨ ‘ਤੇ ਗੱਲ ਕਰਨਗੇ। ਭਾਰਤ ਸਰਕਾਰ ਦੇ ਉੱਚ ਪੱਧਰੀ ਸੂਤਰਾਂ ਨੇ ਇੱਕ ਨਿਊਜ਼ ਏਜੰਸੀ ਨੂੰ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ ਗੱਲਬਾਤ ਦੇ ਸਮੇਂ ਬਾਰੇ ਕੁਝ ਨਹੀਂ ਦੱਸਿਆ ਗਿਆ ਹੈ। ਯੂਕਰੇਨ ਦੇ ਰਾਸ਼ਟਰਪਤੀ ਪਹਿਲਾਂ ਹੀ ਭਾਰਤ ਨੂੰ ਰੂਸ ਨਾਲ ਗੱਲ ਕਰਨ ਅਤੇ ਹਮਲੇ ਨੂੰ ਰੋਕਣ ਵਿੱਚ ਮਦਦ ਕਰਨ ਦੀ ਅਪੀਲ ਕਰ ਚੁੱਕੇ ਹਨ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ ‘ਤੇ ਗੱਲ ਕੀਤੀ। ਪੀਐਮ ਮੋਦੀ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਪੁਤਿਨ ਨਾਲ ਗੱਲਬਾਤ ਕੀਤੀ। ਰੂਸੀ ਰਾਸ਼ਟਰਪਤੀ ਪੁਤਿਨ ਨੇ ਯੂਕ੍ਰੇਨ ਦੀ ਫੌਜ ‘ਤੇ ਵੱਡਾ ਦੋਸ਼ ਲਗਾਉਂਦੇ ਹੋਏ ਪੀਐੱਮ ਮੋਦੀ ਨੂੰ ਕਿਹਾ ਕਿ ਯੂਕ੍ਰੇਨ ਦੀ ਫੌਜ ਨੇ ਉੱਥੇ ਮੌਜੂਦ ਭਾਰਤੀ ਵਿਦਿਆਰਥੀਆਂ ਨੂੰ ਬੰਧਕ ਬਣਾ ਲਿਆ ਹੈ ਅਤੇ ਉਨ੍ਹਾਂ ਨੂੰ ਮਨੁੱਖੀ ਢਾਲ ਦੇ ਰੂਪ ‘ਚ ਇਸਤੇਮਾਲ ਕਰ ਰਹੀ ਹੈ। ਇਸ ਦੇ ਨਾਲ ਯੂਕਰੇਨ ਦੀ ਫੌਜ ਭਾਰਤੀਆਂ ਨੂੰ ਰੂਸੀ ਖੇਤਰ ਵਿੱਚ ਜਾਣ ਤੋਂ ਰੋਕ ਰਹੀ ਹੈ।

ਭਾਰਤ ਯੂਕਰੇਨ ਵਿੱਚ ਫਸੇ ਨਾਗਰਿਕਾਂ ਨੂੰ ਕੱਢਣ ਵਿੱਚ ਲੱਗਾ ਹੋਇਆ ਹੈ। ਇਸ ਦੇ ਲਈ ਆਪਰੇਸ਼ਨ ਗੰਗਾ ਚਲਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਆਪ੍ਰੇਸ਼ਨ ਗੰਗਾ’ ਦੀ ਸਫ਼ਲਤਾ ਦਾ ਸਿਹਰਾ ਵਿਸ਼ਵ ਪੱਧਰ ‘ਤੇ ਭਾਰਤ ਦੇ ਵਧਦੇ ਪ੍ਰਭਾਵ ਨੂੰ ਦਿੱਤਾ ਹੈ, ਜੋ ਕਿ ਆਪਣੇ ਨਾਗਰਿਕਾਂ ਨੂੰ ਯੁੱਧਗ੍ਰਸਤ ਯੂਕਰੇਨ ਤੋਂ ਬਚਾਉਣ ਲਈ ਚਲਾਇਆ ਗਿਆ ਸੀ।

ਪੀਐਮ ਮੋਦੀ ਨੇ ਐਤਵਾਰ ਨੂੰ ਸਿੰਬਾਇਓਸਿਸ ਯੂਨੀਵਰਸਿਟੀ ਅਤੇ ਇਸ ਦੇ ਅਰੋਗਿਆ ਧਾਮ ਦੇ ਗੋਲਡਨ ਜੁਬਲੀ ਸਮਾਰੋਹ ਦੇ ਉਦਘਾਟਨ ਸਮਾਰੋਹ ਵਿੱਚ ਕਿਹਾ, “ਅਸੀਂ ਆਪਰੇਸ਼ਨ ਗੰਗਾ ਦੇ ਤਹਿਤ ਯੁੱਧ ਪ੍ਰਭਾਵਿਤ ਖੇਤਰ ਵਿੱਚ ਫਸੇ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢ ਰਹੇ ਹਾਂ।” ਉਨ੍ਹਾਂ ਨੇ ਕਿਹਾ, “ਇਹ ਭਾਰਤ ਦੇ ਵਧਦੇ ਪ੍ਰਭਾਵ ਦੇ ਨਤੀਜੇ ਵਜੋਂ, ਅਸੀਂ ਯੂਕਰੇਨ ਦੇ ਯੁੱਧ ਪ੍ਰਭਾਵਿਤ ਖੇਤਰਾਂ ਤੋਂ ਹਜ਼ਾਰਾਂ ਵਿਦਿਆਰਥੀਆਂ ਨੂੰ ਘਰ ਲਿਆਉਣ ਦੇ ਯੋਗ ਹੋਏ ਹਾਂ।”

- Advertisement -

ਭਾਰਤ ਸਰਕਾਰ ਵੱਲੋਂ ਸ਼ਨੀਵਾਰ ਨੂੰ ਜਾਰੀ ਇੱਕ ਬਿਆਨ ਮੁਤਾਬਕ ਯੂਕਰੇਨ ‘ਚ ਵਧਦੇ ਸੰਕਟ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ‘ਆਪਰੇਸ਼ਨ ਗੰਗਾ’ ਤਹਿਤ ਯੁੱਧਗ੍ਰਸਤ ਦੇਸ਼ ‘ਚ ਫਸੇ 13,700 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਇਹ ਮੁਹਿੰਮ ਪਿਛਲੇ ਹਫ਼ਤੇ ਸ਼ੁਰੂ ਹੋਈ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment