ਲੰਡਨ : ਬ੍ਰਿਟੇਨ ‘ਚ ਕੋਰੋਨਾ ਦੇ ਮਾਮਲੇ ਮੁੜ ਤੋਂ ਤੇਜ਼ੀ ਨਾਲ ਵੱਧ ਰਹੇ ਹਨ। ਲਗਾਤਾਰ ਵਧਦੇ ਜਾ ਰਹੇ ਕੋਰੋਨਾ ਇਨਫੈਕਸ਼ਨ ਦੀ ਲਪੇਟ ‘ਚ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਅਤੇ ਵਿੱਤ ਮੰਤਰੀ ਰਿਸ਼ੀ ਸੁਨਕ ਵੀ ਆ ਗਏ ਹਨ। ਇਹ ਦੋਵੇਂ ਅਜਿਹੇ ਵਿਅਕਤੀ ਦੇ ਸੰਪਰਕ ‘ਚ ਆਏ, ਜਿਸਦੀ ਬਾਅਦ ‘ਚ ਕੋਰੋਨਾ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਅਹਿਤਿਆਤ ਦੇ ਤੌਰ ‘ਤੇ ਦੋਵੇਂ ਹੀ ਸਿਖਰਲੇ ਨੇਤਾ ਕੁਆਰੰਟਾਈਨ ਹੋ ਗਏ ਹਨ। ਡਾਊਨਿੰਗ ਸਟਰੀਟ ਨੇ ਉਨ੍ਹਾਂ ਦੇ ਕੁਆਰੰਟਾਈਨ ਹੋਣ ਦੀ ਪੁਸ਼ਟੀ ਕੀਤੀ ਹੈ।
ਦੋਵੇਂ ਨੇਤਾਵਾਂ ਦੇ ਕੋਰੋਨਾ ਇਨਫੈਕਟਿਡ ਮਰੀਜ਼ ਦੇ ਸੰਪਰਕ ਵਿਚ ਆਉਣ ਦਾ ਪਤਾ ਟੈਸਟ ਤੇ ਟ੍ਰੇਸਿੰਗ ਸਿਸਟਮ ਰਾਹੀਂ ਪਤਾ ਲੱਗਾ। ਬ੍ਰਿਟੇਨ ਦੇ ਸਿਹਤ ਮੰਤਰੀ ਸਾਜਿਦ ਜਾਵੇਦ ਨੇ ਇਸ ਗੱਲ ਦੀ ਜਾਣਕਾਰੀ ਟਵਿੱਟਰ ‘ਤੇ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਹਲਕੇ ਲੱਛਣ ਹਨ।
ਉਧਰ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਖੁਦ ਵੀ ਇਸਦੀ ਪੁਸ਼ਟੀ ਕਰ ਦਿੱਤੀ ਹੈ।
Like so many people I've been pinged by NHS Test and Trace as I have been in contact with someone with COVID-19, and I will be self-isolating until Monday 26th July. pic.twitter.com/X57gDpwDqe
— Boris Johnson (@BorisJohnson) July 18, 2021
ਜ਼ਿਕਰਯੋਗ ਹੈ ਕਿ ਸ਼ਨਿਚਰਵਾਰ ਨੂੰ ਬ੍ਰਿਟੇਨ ਦੇ ਸਿਹਤ ਮੰਤਰੀ ਸਾਜਿਦ ਜਾਵੇਦ ਵੀ ਕੋਰੋਨਾ ਇਨਫੈਕਟਿਡ ਹੋ ਗਏ ਹਨ।
My positive result has now been confirmed by PCR test, so I will continue to isolate and work from home.
Here’s a handy reminder of which test you may need and when: pic.twitter.com/cX7Ypye3X6
— Sajid Javid (@sajidjavid) July 17, 2021
ਪ੍ਰਧਾਨ ਮੰਤਰੀ ਨਿਵਾਸ ਨੇ ਕਿਹਾ ਹੈ ਕਿ ਕੋਰੋਨਾ ਮਰੀਜ਼ ਦੇ ਸੰਪਰਕ ‘ਚ ਆਉਣ ਤੋਂ ਬਾਅਦ ਬੋਰਿਸ ਜੌਨਸਨ ਤੇ ਵਿੱਤ ਮੰਤਰੀ ਰਿਸ਼ੀ ਸੁਨਕ ਨੂੰ ਵਰਕਪਲੇਸ ਪਾਇਲਟ ਸਕੀਮ ਤਹਿਤ ਦਫ਼ਤਰ ਤੋਂ ਕੰਮ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਦੋਵੇਂ ਨੇਤਾਵਾਂ ਨੂੰ ਕੰਮ ਕਰਨ ਦੀ ਸਹੂਲਤ ਦਿੱਤੇ ਜਾਣ ਦਾ ਵਿਰੋਧੀ ਪਾਰਟੀਆਂ ਨੇ ਸਖ਼ਤ ਵਿਰੋਧ ਕੀਤਾ ਹੈ। ਬਾਅਦ ‘ਚ ਵਿੱਤ ਮੰਤਰੀ ਰਿਸ਼ੀ ਸੁਨਕ ਨੇ ਟਵੀਟ ਕੀਤਾ ਕਿ ਉਨ੍ਹਾਂ ਨੂੰ ਜ਼ਰੂਰੀ ਸਰਕਾਰੀ ਕੰਮਕਾਜ ਕਰਨ ਲਈ ਇਸ ਸਕੀਮ ਤਹਿਤ ਇਜਾਜ਼ਤ ਦਿੱਤੀ ਗਈ ਸੀ।
Whilst the test and trace pilot is fairly restrictive, allowing only essential government business, I recognise that even the sense that the rules aren’t the same for everyone is wrong.
To that end I’ll be self isolating as normal and not taking part in the pilot.
— Rishi Sunak (@RishiSunak) July 18, 2021
ਰਿਸ਼ੀ ਸੁਨਕ ਨੇ ਕਿਹਾ ਫਿਰ ਵੀ ਨਿਯਮ ਸਾਰਿਆਂ ਲਈ ਬਰਾਬਰ ਹੋਣੇ ਚਾਹੀਦੇ ਹਨ। ਇਸ ਲਈ ਉਹ ਇਸ ਸਕੀਮ ਦਾ ਹਿੱਸਾ ਨਹੀਂ ਬਣਨਗੇ ਅਤੇ ਆਮ ਰੂਪ ਨਾਲ ਸੈਲਫ ਆਈਸੋਲੇਸ਼ਨ ‘ਚ ਜਾ ਰਹੇ ਹਨ।