ਬ੍ਰਿਟੇਨ ਦੇ ਪੀ.ਐਮ. ਬੋਰਿਸ ਜੌਨਸਨ ਅਤੇ ਵਿੱਤ ਮੰਤਰੀ ਰਿਸ਼ੀ ਸੁਨਕ ਹੋਏ ਕੁਆਰੰਟਾਈਨ

TeamGlobalPunjab
2 Min Read

ਲੰਡਨ : ਬ੍ਰਿਟੇਨ ‘ਚ ਕੋਰੋਨਾ ਦੇ ਮਾਮਲੇ ਮੁੜ ਤੋਂ ਤੇਜ਼ੀ ਨਾਲ ਵੱਧ ਰਹੇ ਹਨ।  ਲਗਾਤਾਰ ਵਧਦੇ ਜਾ ਰਹੇ ਕੋਰੋਨਾ ਇਨਫੈਕਸ਼ਨ ਦੀ ਲਪੇਟ ‘ਚ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਅਤੇ ਵਿੱਤ ਮੰਤਰੀ ਰਿਸ਼ੀ ਸੁਨਕ ਵੀ ਆ ਗਏ ਹਨ। ਇਹ ਦੋਵੇਂ ਅਜਿਹੇ ਵਿਅਕਤੀ ਦੇ ਸੰਪਰਕ ‘ਚ ਆਏ, ਜਿਸਦੀ ਬਾਅਦ ‘ਚ ਕੋਰੋਨਾ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਅਹਿਤਿਆਤ ਦੇ ਤੌਰ ‘ਤੇ ਦੋਵੇਂ ਹੀ ਸਿਖਰਲੇ ਨੇਤਾ ਕੁਆਰੰਟਾਈਨ ਹੋ ਗਏ ਹਨ। ਡਾਊਨਿੰਗ ਸਟਰੀਟ ਨੇ ਉਨ੍ਹਾਂ ਦੇ ਕੁਆਰੰਟਾਈਨ ਹੋਣ ਦੀ ਪੁਸ਼ਟੀ ਕੀਤੀ ਹੈ।

ਦੋਵੇਂ ਨੇਤਾਵਾਂ ਦੇ ਕੋਰੋਨਾ ਇਨਫੈਕਟਿਡ ਮਰੀਜ਼ ਦੇ ਸੰਪਰਕ ਵਿਚ ਆਉਣ ਦਾ ਪਤਾ ਟੈਸਟ ਤੇ ਟ੍ਰੇਸਿੰਗ ਸਿਸਟਮ ਰਾਹੀਂ ਪਤਾ ਲੱਗਾ। ਬ੍ਰਿਟੇਨ ਦੇ ਸਿਹਤ ਮੰਤਰੀ ਸਾਜਿਦ ਜਾਵੇਦ ਨੇ ਇਸ ਗੱਲ ਦੀ ਜਾਣਕਾਰੀ ਟਵਿੱਟਰ ‘ਤੇ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਹਲਕੇ ਲੱਛਣ ਹਨ।

ਉਧਰ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਖੁਦ ਵੀ ਇਸਦੀ ਪੁਸ਼ਟੀ ਕਰ ਦਿੱਤੀ ਹੈ।

 

- Advertisement -

 

ਜ਼ਿਕਰਯੋਗ ਹੈ ਕਿ ਸ਼ਨਿਚਰਵਾਰ ਨੂੰ ਬ੍ਰਿਟੇਨ ਦੇ ਸਿਹਤ ਮੰਤਰੀ ਸਾਜਿਦ ਜਾਵੇਦ ਵੀ ਕੋਰੋਨਾ ਇਨਫੈਕਟਿਡ ਹੋ ਗਏ ਹਨ।

- Advertisement -

 

ਪ੍ਰਧਾਨ ਮੰਤਰੀ ਨਿਵਾਸ ਨੇ ਕਿਹਾ ਹੈ ਕਿ ਕੋਰੋਨਾ ਮਰੀਜ਼ ਦੇ ਸੰਪਰਕ ‘ਚ ਆਉਣ ਤੋਂ ਬਾਅਦ ਬੋਰਿਸ ਜੌਨਸਨ ਤੇ ਵਿੱਤ ਮੰਤਰੀ ਰਿਸ਼ੀ ਸੁਨਕ ਨੂੰ ਵਰਕਪਲੇਸ ਪਾਇਲਟ ਸਕੀਮ ਤਹਿਤ ਦਫ਼ਤਰ ਤੋਂ ਕੰਮ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਦੋਵੇਂ ਨੇਤਾਵਾਂ ਨੂੰ ਕੰਮ ਕਰਨ ਦੀ ਸਹੂਲਤ ਦਿੱਤੇ ਜਾਣ ਦਾ ਵਿਰੋਧੀ ਪਾਰਟੀਆਂ ਨੇ ਸਖ਼ਤ ਵਿਰੋਧ ਕੀਤਾ ਹੈ। ਬਾਅਦ ‘ਚ ਵਿੱਤ ਮੰਤਰੀ ਰਿਸ਼ੀ ਸੁਨਕ ਨੇ ਟਵੀਟ ਕੀਤਾ ਕਿ ਉਨ੍ਹਾਂ ਨੂੰ ਜ਼ਰੂਰੀ ਸਰਕਾਰੀ ਕੰਮਕਾਜ ਕਰਨ ਲਈ ਇਸ ਸਕੀਮ ਤਹਿਤ ਇਜਾਜ਼ਤ ਦਿੱਤੀ ਗਈ ਸੀ।

ਰਿਸ਼ੀ ਸੁਨਕ ਨੇ ਕਿਹਾ ਫਿਰ ਵੀ ਨਿਯਮ ਸਾਰਿਆਂ ਲਈ ਬਰਾਬਰ ਹੋਣੇ ਚਾਹੀਦੇ ਹਨ। ਇਸ ਲਈ ਉਹ ਇਸ ਸਕੀਮ ਦਾ ਹਿੱਸਾ ਨਹੀਂ ਬਣਨਗੇ ਅਤੇ ਆਮ ਰੂਪ ਨਾਲ ਸੈਲਫ ਆਈਸੋਲੇਸ਼ਨ ‘ਚ ਜਾ ਰਹੇ ਹਨ।

Share this Article
Leave a comment