ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਡਾਣਾਂ ਬੰਦ ਕਰਨ ਦੀ ਫਿਰ ਕੀਤੀ ਅਪੀਲ

TeamGlobalPunjab
2 Min Read

ਨਵੀਂ ਦਿੱਲੀ: ਦੱਖਣੀ ਅਫਰੀਕਾ ਸਣੇ ਕਈ ਦੇਸ਼ਾਂ ਵਿੱਚ ਕੋਰੋਨਾ ਸੰਕਰਮਣ ਦੇ ਤੇਜੀ ਨਾਲ ਪ੍ਰਸਾਰ ਨੇ ਭਾਰਤ ਦੀ ਚ‍ਿੰਤਾ ਵਧਾ ਦਿੱਤੀ ਹੈ। ਇਸ ਨੂੰ ਲੈ ਕੇ ਦਿੱਲੀ ਸਰਕਾਰ ਬਹੁਤ ਗੰਭੀਰ ਹੋ ਗਈ ਹੈ ਤੇ ਸੁਰੱਖਿਆ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ਬੰਦ ਕਰਨ ਜੋ ਕੋਰੋਨਾ ਵਾਇਰਸ ਦੇ ਓਮੀਕਰੋਨ ਰੂਪ ਨਾਲ ਪ੍ਰਭਾਵਿਤ ਹਨ।

ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ”ਕਈ ਦੇਸ਼ਾਂ ਨੇ ਓਮੀਕਰੋਨ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ਨੂੰ ਰੋਕ ਦਿੱਤਾ ਹੈ। ਅਸੀਂ ਦੇਰੀ ਕਿਉਂ ਕਰ ਰਹੇ ਹਾਂ? ਪਹਿਲੀ ਲਹਿਰ ਵਿਚ ਵੀ ਅਸੀਂ ਵਿਦੇਸ਼ੀ ਉਡਾਣਾਂ ਨੂੰ ਰੋਕਣ ਵਿਚ ਦੇਰੀ ਕੀਤੀ ਸੀ। ਸਭ ਤੋਂ ਵੱਧ ਵਿਦੇਸ਼ੀ ਉਡਾਣਾਂ ਦਿੱਲੀ ਆਉਂਦੀਆਂ ਹਨ, ਦਿੱਲੀ ਸਭ ਤੋਂ ਵੱਧ ਪ੍ਰਭਾਵਿਤ ਹੁੰਦੀ ਹੈ। ਪ੍ਰਧਾਨ ਮੰਤਰੀ ਸਾਹਿਬ ਕਿਰਪਾ ਕਰਕੇ ਫਲਾਈਟਾਂ ਤੁਰੰਤ ਬੰਦ ਕਰੋ”

Share This Article
Leave a Comment