ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫੌਜ ਦੇ ਜਵਾਨਾਂ ਨਾਲ ਦੀਵਾਲੀ ਮਨਾਉਣਗੇ। ਮੀਡੀਆ ਰਿਪੋਰਟਾਂ ਮੁਤਾਬਕ ਭਲਕੇ ਦੀਵਾਲੀ ਮੌਕੇ ਮੋਦੀ ਜੰਮੂ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਵਿਖੇ ਹੋਣਗੇ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ।
ਪੀਐਮ ਮੋਦੀ ਹਰ ਸਾਲ ਦੇਸ਼ ਦੀਆਂ ਕੁਝ ਸਰਹੱਦਾਂ ਦਾ ਦੌਰਾ ਕਰਕੇ ਸੈਨਿਕਾਂ ਨਾਲ ਦੀਵਾਲੀ ਮਨਾਉਂਦੇ ਹਨ। ਇਸ ਦੌਰਾਨ ਉਹ ਸੈਨਿਕਾਂ ਨੂੰ ਮਿਲਦੇ ਹਨ, ਉਨ੍ਹਾਂ ਦਾ ਹੌਸਲਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਮਿਠਾਈ ਵੀ ਵੰਡਦੇ ਹਨ। ਇਸ ਤੋਂ ਪਹਿਲਾਂ ਉਹ ਜੰਮੂ-ਕਸ਼ਮੀਰ, ਉਤਰਾਖੰਡ, ਰਾਜਸਥਾਨ ਅਤੇ ਹੋਰ ਥਾਵਾਂ ‘ਤੇ ਸੈਨਿਕਾਂ ਵਿਚਕਾਰ ਦੀਵਾਲੀ ਮਨਾ ਚੁੱਕੇ ਹਨ।
(ਫਾਇਲ ਤਸਵੀਰ)
ਬੀਤੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਜੈਸਲਮੇਰ ‘ਚ ਸਥਿਤ ਲੌਂਗੋਵਾਲਾ ਬਾਰਡਰ ‘ਤੇ ਸੈਨਿਕਾਂ ਨਾਲ ਦੀਵਾਲੀ ਮਨਾਈ ਸੀ। ਉਸ ਸਮੇਂ ਉਨ੍ਹਾਂ ਦੇ ਨਾਲ ਚੀਫ ਆਫ ਡਿਫੈਂਸ ਸਟਾਫ ਬਿਪਿਨ ਰਾਵਤ ਅਤੇ ਆਰਮੀ ਚੀਫ ਐੱਮ ਐੱਮ ਨਰਵਾਣੇ ਵੀ ਸਨ। ਮੋਦੀ ਸਾਲ 2014 ਤੋਂ ਹਰ ਸਾਲ ਸਰਹੱਦ ‘ਤੇ ਤਾਇਨਾਤ ਜਵਾਨਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਉਂਦੇ ਆ ਰਹੇ ਹਨ।