Home / News / PMO ਨੇ ਦਿੱਤੀ ਜਾਣਕਾਰੀ, PM ਮੋਦੀ ਅੱਜ ਸਵੇਰੇ 9 ਵਜੇ ਰਾਸ਼ਟਰ ਨੂੰ ਕਰਨਗੇ ਸੰਬੋਧਨ

PMO ਨੇ ਦਿੱਤੀ ਜਾਣਕਾਰੀ, PM ਮੋਦੀ ਅੱਜ ਸਵੇਰੇ 9 ਵਜੇ ਰਾਸ਼ਟਰ ਨੂੰ ਕਰਨਗੇ ਸੰਬੋਧਨ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤਿੰਨ ਦਿਨਾਂ ਲਈ ਉੱਤਰ ਪ੍ਰਦੇਸ਼ ਦੌਰੇ ‘ਤੇ ਜਾ ਰਹੇ ਹਨ ਅਤੇ ਇਸ ਤੋਂ ਪਹਿਲਾਂ ਸਵੇਰੇ 9 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਪੀਐਮ ਮੋਦੀ ਦੇਸ਼ ਨੂੰ ਸੰਦੇਸ਼ ਦੇਣਗੇ। ਦੱਸ ਦੇਈਏ ਕਿ ਪੀਐਮ ਮੋਦੀ ਆਪਣੇ ਤਿੰਨ ਦਿਨਾਂ ਯੂਪੀ ਦੌਰੇ ਦੇ ਪਹਿਲੇ ਦਿਨ ਮਹੋਬਾ ਅਤੇ ਝਾਂਸੀ ਦਾ ਦੌਰਾ ਕਰਨ ਜਾ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਬੁੰਦੇਲਖੰਡ ਨੂੰ ਅਰਜੁਨ ਸਹਾਇਕ ਪ੍ਰਾਜੈਕਟ ਸਮੇਤ ਕਈ ਤੋਹਫੇ ਦੇਣਗੇ।

ਪੀਐਮਓ ਨੇ ਟਵੀਟ ਕਰਕੇ ਕਿਹਾ, ‘ਅੱਜ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਯੂਪੀ ਦੇ ਮਹੋਬਾ ਜਾਣਗੇ। ਫਿਰ ਸ਼ਾਮ ਨੂੰ ਉਹ ਝਾਂਸੀ ਵਿੱਚ ਰਾਸ਼ਟਰ ਸੁਰੱਖਿਆ ਸਮਰਪਣ ਪਰਵ ਵਿੱਚ ਸ਼ਾਮਲ ਹੋਣਗੇ। ਰਵਾਨਾ ਹੋਣ ਤੋਂ ਪਹਿਲਾਂ ਉਹ ਸਵੇਰੇ 9 ਵਜੇ ਰਾਸ਼ਟਰ ਨੂੰ ਸੰਦੇਸ਼ ਦੇਣਗੇ।

Check Also

ਅਖਿਲੇਸ਼ ਯਾਦਵ ਮੈਨਪੁਰੀ ਦੀ ਕਰਹਾਲ ਸੀਟ ਤੋਂ ਲੜ ਸਕਦੇ ਹਨ ਚੋਣ

ਲਖਨਊ: ਯੂਪੀ ਵਿਧਾਨ ਸਭਾ ਚੋਣ 2022 ਵਿੱਚ ਜਿਵੇਂ-ਜਿਵੇਂ ਪਹਿਲੇ ਪੜਾਅ ਦੀ ਵੋਟਿੰਗ ਦੀ ਤਰੀਕ ਨੇੜੇ …

Leave a Reply

Your email address will not be published. Required fields are marked *